ਐਸ.ਏ.ਐਸ.ਨਗਰ : 3 ਜਨਵਰੀ, 2023 :: 2 Car Snatchers arrested
ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਮਾੜੇ ਅਨਸਰਾ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੋਰਾਨ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋ ਇੱਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਪਾਸੋ ਕਾਰ ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ।
ਡਾ: ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਮੋਲੀ ਬੈਦਵਾਣ, ਥਾਣਾ ਸੋਹਾਣਾ, ਮੋਹਾਲੀ ਪਾਸੋ ਥਾਣਾ ਫੇਸ 08 ਦੇ ਏਰੀਆ ਵਿੱਚੋ ਦੋ ਨੋਜਵਾਨ ਨੇ ਉਸ ਦੀ ਕੁੱਟਮਾਰ ਕਰਕੇ ਉਸ ਦੀ ਕਾਰ ਸਵੀਫਟ ਨੰਬਰ: ਪੀ.ਬੀ. 65 ਡਬਲਿਊ 1009 ਰੰਗ ਚਿੱਟਾ ਖੋਹ ਕਰ ਲੈ ਗਏ ਸੀ। ਜਿਸ ਤੇ ਮੁਕੱਦਮਾ ਨੰਬਰ: 01 ਮਿਤੀ 03.01.2023 ਅ\ਧ 379 ਭ:ਦ: ਥਾਣਾ ਫੇਸ 08, ਮੋਹਾਲੀ ਦਰਜ ਰਜਿਸਟਰ ਕੀਤਾ ਗਿਆ ਸੀ। ਜਿਸਦੀ ਡੁੰਘਾਈ ਨਾਲ ਤਫਤੀਸ਼ ਕਰਕੇ ਸੀ.ਆਈ.ਏ ਦੀ ਟੀਮ ਵੱਲੋ ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਰਣਧੀਰ ਸਿੰਘ ਅਤੇ ਕਰਨਵੀਰ ਸਿੰਘ ਉਰਫ ਕੀਰਨ ਪੁੱਤਰ ਰਵਿੰਦਰ ਸਿੰਘ ਵਾਸੀਆਨ ਪਿੰਡ ਰਾਏਪੁਰ ਕਲਾਂ, ਥਾਣਾ ਸੋਹਾਣਾ, ਮੋਹਾਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਦੋਸ਼ੀਆਨ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
© 2022 Copyright. All Rights Reserved with Arth Parkash and Designed By Web Crayons Biz