Arth Parkash : Latest Hindi News, News in Hindi
ਸਿਹਤ ਵਿਭਾਗ ਵੱਲੋਂ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਜ਼ਿਲ੍ਹੇ ਦੇ ਪਿੰਡਾ ਵਿਚ ਲਗਾਏ ਜਾ ਰਹੇ ਹਨ ਸਿਹਤ ਕੈਂਪ ਸਿਹਤ ਵਿਭਾਗ ਵੱਲੋਂ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਜ਼ਿਲ੍ਹੇ ਦੇ ਪਿੰਡਾ ਵਿਚ ਲਗਾਏ ਜਾ ਰਹੇ ਹਨ ਸਿਹਤ ਕੈਂਪ
Wednesday, 06 Dec 2023 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਸਿਹਤ ਵਿਭਾਗ ਵੱਲੋਂ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਜ਼ਿਲ੍ਹੇ ਦੇ ਪਿੰਡਾ ਵਿਚ ਲਗਾਏ ਜਾ ਰਹੇ ਹਨ ਸਿਹਤ ਕੈਂਪ

 

ਫਾਜ਼ਿਲਕਾ 6 ਦਸੰਬਰ 2023..

 

ਡਿਪਟੀ ਕਮਿਸ਼ਨਰ ਡਾ. ਸੈਨੁ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾ ਵਿਚ ਸਿਹਤ ਕੈਂਪ ਲਗਾਏ ਜਾ ਰਹੇ ਹੈ ਅਤੇ ਆਯੂਸ਼ਮਾਨ ਭਾਰਤ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਵਿਸ਼ੇਸ਼ ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਯਾਤਰਾ ਦੌਰਾਨ ਸੰਭਾਵੀ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਵੈਨਾਂ ਵਿਚ ਉਪਲਬਧ ਸਕਰੀਨ, ਪ੍ਰਚਾਰ ਸਮੱਗਰੀ ਅਤੇ ਵੀਡੀਓ ਰਾਹੀਂ 26 ਜਨਵਰੀ 2024 ਤੱਕ ਪਿੰਡਾਂ ਵਿਚ ਜ਼ਮੀਨੀ ਪੱਧਰ 'ਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

 

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਫਾਜ਼ਿਲਕਾ ਵਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ਵਿਚ ਬੀ.ਪੀ., ਸ਼ੂਗਰ ਅਤੇ ਖੂਨ ਦੀ ਜਾਂਚ ਕੀਤੀ ਗਈ। ਮੈਡੀਕਲ ਟੀਮ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਏ ਗਏ। ਨੈਸ਼ਨਲ ਟੀ.ਬੀ. ਖਾਤਮਾ ਪ੍ਰੋਗਰਾਮ ਤਹਿਤ ਲੋਕਾਂ ਦੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਸ ਵਿੱਚ 30 ਪਿੰਡਾ ਵਿੱਚ ਸੈਸ਼ਨ ਦੌਰਾਨ 2600 ਦੇ ਕਰੀਬ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਵਿਚ ਟੀਬੀ ਦੇ ਲੱਛਣਾਂ ਦੇ 1030, ਸੁਗਰ ਅਤੇ ਬੀਪੀ ਦੇ 1675 ਲੋਕਾਂ ਦੀ ਜਾਂਚ ਕੀਤੀ ਗਈ। ਉਹਨਾਂ ਲੋਕਾਂ ਨੂੰ ਸਰਕਾਰ ਵਲੋ ਚੱਲ ਰਹੇ ਸਿਹਤ ਕੈਂਪਾਂ ਵਿੱਚ ਜਿਆਦਾ ਤੋਂ ਜਿਆਦਾ ਲਾਭ ਲੈਣ ਦੀ ਅਪੀਲ ਕੀਤੀ।