Indian Hockey players: ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ
ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ।
ਖੇਡ ਮੰਤਰੀ ਨੇ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ
ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ
ਹਾਕੀ ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ
ਖੇਡ ਮੰਤਰੀ ਨੇ ਖਿਡਾਰੀਆਂ ਨੂੰ ਕਿਹਾ ਕਿ ਖਿਡਾਰੀ ਸਾਡਾ ਮਾਣ ਹੋ ਅਤੇ ਨੌਜਵਾਨਾਂ ਦੇ ਰੋਲ ਮਾਡਲ ਹਨ
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਆਉਣ ਵਾਲੇ ਮੁਕਾਬਲਿਆਂ ਵਿੱਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਅਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਜੀਅ ਤੋੜ ਯਤਨ ਦੀ ਕੀਤੀ
ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਉਤੇ ਕੀਤਾ ਧੰਨਵਾਦ ਕੀਤਾ।
ਹਾਕੀ ਖਿਡਾਰੀਆਂ ਨੇ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ
ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ, ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਕੀਤਾ ਸਨਮਾਨ
ਇਸ ਨੂੰ ਪੜ੍ਹੋ:
ਪੰਜਾਬ ਸਰਕਾਰ ਦੇ ਖਾਣ ਵਾਲੇ ਹਾਥੀ ਦੰਦ ਨੰਗੇ ਹੋਏ :- ਜਾਣੋਂ ਕਿਵੇਂ ?
ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ