Arth Parkash : Latest Hindi News, News in Hindi
Canal Water Supply ਨਰਮਾ ਪੱਟੀ ਵਾਲੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇਗਾ ਨਹਿਰੀ ਪਾਣੀ
Tuesday, 28 Feb 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਚਾਈ ਵਿਭਾਗ ਦੇ ਅਫਸਰਾਂ ਨਾਲ ਮੀਟਿੰਗ ਕਰ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਟੇਲਾਂ ਉਤੇ ਪੈਂਦੇ ਪਿੰਡਾਂ ਨੂੰ ਢੁਕਵੀਂ ਮਾਤਰਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ

31 ਮਾਰਚ ਤੱਕ ਨਹਿਰਾਂ ਦੀ ਸਫਾਈ ਦਾ ਕੰਮ ਮੁਕੰਮਲ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 28 ਫਰਵਰੀ: Canal Water Supply: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।

ਇੱਥੇ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਦੀ ਕਾਸ਼ਤ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਜ਼ਰੂਰ ਯਕੀਨੀ ਬਣਾਈ ਜਾਵੇ ਤਾਂ ਜੋ ਕਪਾਹ ਉਤਪਾਦਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਯਕੀਨੀ ਬਣੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਸੀਜ਼ਨ ਦੌਰਾਨ ਕਪਾਹ ਉਤਪਾਦਕਾਂ ਲਈ ਪਾਣੀ ਮੁਹੱਈਆ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁੱਲ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫ਼ਸਲ ਲਈ ਢੁਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣੇ, ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਉਤੇ ਨਿਗਰਾਨੀ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਨਹਿਰੀ ਸਿਸਟਮ ਦੀ ਢੁਕਵੀਂ ਸਫ਼ਾਈ ਵੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਕੰਮ ਪੇਸ਼ੇਵਰ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸਮੁੱਚੀ ਨਹਿਰੀ ਪ੍ਰਣਾਲੀ ਦੀ ਸਫ਼ਾਈ 31 ਮਾਰਚ ਤੱਕ ਜ਼ਰੂਰ ਮੁਕੰਮਲ ਹੋਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।

ਇਸ ਨੂੰ ਪੜ੍ਹੋ:

ਬਟਾਲਾ ਵਿਖੇ ਹਾਕੀ ਓਲੰਪੀਅਨ ਸੁਰਜੀਤ ਸਿੰਘ ਦਾ ਆਦਮ ਕੱਦ ਬੁੱਤ ਸਥਾਪਤ

ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ ਪ੍ਰੋਜੈਕਟਾਂ ਦੇ ਮੁਲਾਂਕਣ ਲਈ ਕਮੇਟੀ ਗਠਿਤ: ਡਾ. ਬਲਜੀਤ ਕੌਰ

ਸਪੀਕਰ ਸੰਧਵਾਂ ਵੱਲੋਂ ਸਿੱਕਮ ਵਿਧਾਨ ਸਭਾ ਵਿਖੇ 19ਵੀਂ ਸਾਲਾਨਾ ਸੀ.ਪੀ.ਏ. ਭਾਰਤੀ ਖੇਤਰੀ ਜ਼ੋਨ-999 ਕਾਨਫ਼ਰੰਸ ਵਿੱਚ ਸ਼ਮੂਲੀਅਤ