Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ
Monday, 26 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮਿ੍ਰਤਸਰ

 

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ

 

ਕਰੀਬ 100 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ

 

ਅੰਮਿ੍ਰਤਸਰ 27 ਫਰਵਰੀ 2024---

 

          ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਏ ਜੀ.ਵੀ.ਐਨ. ਹੋਟਲ ਅਤੇ ਰਿਜ਼ਾਰਟ ਨੂੰ ਪ੍ਰਵਾਨਗੀ ਜਾਰੀ ਕੀਤੀ।ਉਨਾਂ ਦੱਸਿਆ ਕਿ ਇਨਾਂ ਦੋ ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ਤੇ ਕਰੀਬ 100 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਇਸ ਇਕਾਈ ਵਲੋਂ 9 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।

 

 ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਿਸੇ ਵੀ ਸਨਅੱਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ।

 

          ਇਸ ਮੌਕੇ ਜਨਰਲ ਮੈਨੇਜਰ ਉਦਯੋਗ ਸ੍ਰੀ ਇੰਦਰਜੀਤ ਸਿੰਘ ਟਾਂਡੀ ਅਤੇ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।