Arth Parkash : Latest Hindi News, News in Hindi
Arrangements for Wheat Procurement ਡਿਪਟੀ ਕਸ਼ਿਨਰ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜਾ
Friday, 31 Mar 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ
ਆਸ਼ਿਕਾ ਜੈਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ

ਚੰਡੀਗੜ੍ਹ, 31 ਮਾਰਚ: Arrangements for Wheat Procurement: ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਸ਼ਿਨਰ ਆਸ਼ਿਕਾ ਜੈਨ ਨੇ ਹਾੜ੍ਹੀ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸੇ ਦੌਰਾਨ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਮੰਡੀਆਂ ਵਿੱਚ ਸੁੱਕੀ ਹੋਈ ਕਣਕ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਨਾ ਆਵੇ।
ਪਹਿਲੀ ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਖਰੀਦ ਬਾਰੇ ਅੱਜ ਸਥਾਨਿਕ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 1,96,000 ਮੀਟਰਿਕ ਟਨ ਕਣਕ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਜੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਇਸ ਕਰਕੇ ਸਾਰੀਆਂ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਬੰਧ ਵਿੱਚ ਕੋਈ ਊਣਤਾਈ ਨਹੀਂ ਰਹਿਣੀ ਚਾਹੀਦੀ।
ਮੰਡੀਆਂ ਦੇ ਰੱਖ ਰਖਾਵ ਅਤੇ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਹਦਾਇਤ ਕਰਦੇ ਹੋਏ ਡਿਪਟੀ ਕਸ਼ਿਨਰ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੌਰਾਨ ਮੁਢਲੀ ਸਹਿਾਤੀ ਦਿੱ ਜਾ ਸਕੇ। ਉਨ੍ਹਾਂ ਨੇ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਲਈ ਵੀ ਨਿਰਦੇਸ਼ ਦਿੱਤੇ। ਸ੍ਰੀਮਤੀ ਆਸ਼ਿਕਾ ਜੈਨ ਨੇ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਯਕੀਨੀ ਬਨਾਉਣ ਲਈ ਆਖਿਆ। ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਸ਼ਿਨਰ ਨੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਚੌਕਸੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ।
ਐਸੋਸ਼ੀਏਸ਼ਾਂ ਨਾਲ ਮੀਟਿੰਗ- ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆੜ੍ਹਤੀ ਐਸੋਸ਼ੀਏਸ਼ਨ, ਲੇਬਰ ਯੂਨੀਅਨਾਂ ਅਤੇ ਟਰਾਂਸਪੋਰਟ ਕੰਟਰੈਕਟਰਾਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਨੇ ਸਭਨਾਂ ਦੇ ਪੱਖ ਬਹੁਤ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਵੱਖ ਵੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦੁਵਾਇਆ।
ਮੀਟਿੰਗ ਵਿੱਚ ਏ.ਡੀ.ਸੀ. (ਯੂ.ਡੀ.) ਸੀ੍ਰ ਦਮਨਜੀਤ ਸਿੰਘ ਮਾਨ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ, ਮੰਡੀ ਬੋਰਡ ਅਤੇ ਵੱਖ ਵੱਖ ਏਜਸੀਆਂ ਦੇ ਨੁਮਾਇੰਦੇ ਮੌਜੂਦ ਸਨ।

ਇਸ ਨੂੰ ਪੜ੍ਹੋ:

ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ

ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ