ਸਵੀਪ ਟੀਮ ਜਲਾਲਾਬਾਦ ਵੱਲੋਂ ਗੁਰੂ ਨਾਨਕ ਪਬਲਿਕ ਸਕੂਲ ਲੱਧੂਵਾਲਾ ਉਤਾੜ ਵਿੱਚ ਬੱਚਿਆ ਨੂੰ ਦਿਵਾਇਆ ਗਿਆ ਵੋਟਰ ਪ੍ਰਣ
ਜਲਾਲਾਬਾਦ 7 ਮਈ 2024….
ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂਈ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਜਲਾਲਾਬਾਦ ਵੱਲੋਂ ਗੁਰੂ ਨਾਨਕ ਪਬਲਿਕ ਸਕੂਲ ਲੱਧੂਵਾਲਾ ਉਤਾੜ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਦੌਰਾਨ ਸਵੀਪ ਟੀਮ ਵੱਲੋਂ ਸਕੂਲੀ ਵਿਦਿਆਰਥੀਆਂ ਅਤੇ ਸਟਾਫ ਵੋਟਰ ਪ੍ਰਣ ਕਰਵਾਇਆ ਗਿਆ ਅਤੇ ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਵੀ ਕੀਤੀ ਗਈ। ਟੀਮ ਵੱਲੋਂ ਸਕੂਲ ਪ੍ਰਿੰਸੀਪਲ ਸ਼੍ਰੀ ਲਖਵੀਰ ਸਿੰਘ ਜੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ 2024 ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀ ਵੋਟਰ ਭਾਗੀਦਾਰੀ ਪ੍ਰਤੀ ਜਾਗਰੂਕ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ | ਬੂਥ ਲੈਵਲ ਤੇ ਬੀ.ਐੱਲ .ਓ ਜਗਜੀਤ ਸਿੰਘ ਅਤੇ ਚਮਕੌਰ ਸਿੰਘ ਨੇ ਵਿਸ਼ਵਾਸ਼ ਦਵਾਇਆ ਕਿ ਅਸੀ ਵੱਧ ਤੋਂ ਵੱਧ ਵੋਟਾਂ ਪੋਲ ਕਰਾਉਣ ਲਈ ਆਮ ਲੋਕਾਂ ਨੂੰ ਸਹਿਯੋਗ ਦੇਵਾਂਗੇ। ਕੈਂਪ ਨੂੰ ਸਫਲ ਬਣਾਉਣ ਵਿੱਚ ਟੀਮ ਇੰਚਾਰਜ ਸ਼੍ਰੀ ਅਮਰਦੀਪ ਬਾਲੀ ਹੈੱਡਮਾਸਟਰ, ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸ਼੍ਰੀ ਸਤਨਾਮ ਸਿੰਘ ਅਤੇ ਸ਼੍ਰੀ ਰਮਨਦੀਪ ਸਿੰਘ ਦਾ ਵੀ ਪੂਰਾ ਸਹਿਯੋਗ ਰਿਹਾ। ਇਸ ਮੌਕੇ ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਵੀ ਮੌਜੂਦ ਸਨ।
ਇਸ ਤੋਂ ਪਹਿਲਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਢਾਬ ਕੜਿਆਲ ਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ। ਬੂਥ ਨੰਬਰ 102/079 ਅਤੇ ਬੂਥ ਨੰਬਰ 97/079 ਬੀਐਲਓ ਜਸਵਿੰਦਰ ਸਿੰਘ ਅਤੇ ਹਰਮੇਸ਼ ਸਿੰਘ ਦੁਆਰਾ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਗਿਆ। ਬੂਥ ਨੰਬਰ 104/105 ਸਰਕਾਰੀ ਹਾਈ ਸਕੂਲ ਢਾਬ ਖੁਸ਼ਹਾਲ ਜੋਇਆ ਬੱਚਿਆਂ ਤੋਂ ਚਾਰਟ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਬੱਚਿਆਂ ਨੂੰ ਆਪਣੇ ਮਾਪਿਆਂ ਨੂੰ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਨ ਲਈ ਵੀ ਕਿਹਾ ਗਿਆ ਤੇ ਵੋਟਰ ਪ੍ਰਣ ਵੀ ਕਰਵਾਇਆ ਗਿਆ। ਇਸ ਮੌਕੇ ਟੀਮ ਇੰਚਾਰਜ ਅਮਰਦੀਪ ਬਾਲੀ, ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਰਮਨਦੀਪ ਸਿੰਘ , ਆਸ਼ੂਤੋਸ਼ ਅਤੇ ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਵੀ ਮੌਜੂਦ ਸਨ।