Arth Parkash : Latest Hindi News, News in Hindi
ਸਵੀਪ ਟੀਮ ਨੇ ਸਿਵਲ ਹਸਪਤਾਲ ਤੇ ਦਾਣਾ ਮੰਡੀ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ ਸਵੀਪ ਟੀਮ ਨੇ ਸਿਵਲ ਹਸਪਤਾਲ ਤੇ ਦਾਣਾ ਮੰਡੀ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ
Tuesday, 07 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਵੀਪ ਟੀਮ ਨੇ ਸਿਵਲ ਹਸਪਤਾਲ ਤੇ ਦਾਣਾ ਮੰਡੀ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

ਫ਼ਿਰੋਜ਼ਪੁਰ 08 ਮਈ 2024:

          ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਵਿੱਚ ਆਗਾਮੀ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹੇ ਭਰ ਵਿੱਚ ਵੱਧ ਤੋਂ ਵੱਧ ਮਤਦਾਨ ਲਈ ਸਵੀਪ ਟੀਮ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੀ ਲੜੀ ਵਿੱਚ ਅੱਜ ਫ਼ਿਰੋਜ਼ਪੁਰ ਦਿਹਾਤੀ ਅਤੇ ਸ਼ਹਿਰੀ ਹਲਕੇ ਵਿੱਚ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਦੀ ਦੇਖ-ਰੇਖ ਵਿੱਚ ਸਵੀਪ ਟੀਮ ਦੁਆਰਾ ਦਾਣਾ ਮੰਡੀਆਂ ਅਤੇ ਸਿਵਲ ਹਸਪਤਾਲ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਪਾਉਣ ਦਾ ਸੰਦੇਸ਼ ਦਿੱਤਾ।

ਸਵੀਪ ਟੀਮ ਫ਼ਿਰੋਜ਼ਪੁਰ ਦਿਹਾਤੀ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਣੂ ਕਰਾਇਆ ਅਤੇ ਉਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਪਾਉਣ ਅਤੇ ਹੋਰਨਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਸੁਨੇਹਾ ਦਿੱਤਾ। ਇਸੇ ਤਰ੍ਹਾਂ ਸਵੀਪ ਟੀਮ ਫ਼ਿਰੋਜ਼ਪੁਰ ਸ਼ਹਿਰੀ  ਵੱਲੋਂ ਵੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ਕਰਾਉਣ ਆਏ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਖੂਨ ਦਾਨ ਕਰਨ ਆਏ ਦਾਨੀਆਂ ਨੂੰ ਵੋਟ ਪਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼ ਅਤੇ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਵਿੱਚ ਵੋਟ ਫ਼ੀਸਦੀ ਵਧਾਉਣ ਲਈ ਨਿਰੰਤਰ ਵੱਖ-ਵੱਖ ਉਪਰਾਲੇ ਜਾਰੀ ਹਨ ਜਿਸ ਤਹਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਆਪਣੀ ਵੋਟ ਜ਼ਰੂਰ ਪਾਉਣ।

ਇਸ ਮੌਕੇ ਸਵੀਪ ਕੋਆਰਡੀਨੇਟਰ ਲਖਵਿੰਦਰ ਸਿੰਘ, ਕਮਲ ਸ਼ਰਮਾ, ਚਰਨਜੀਤ ਸਿੰਘ ਚਾਹਲ, ਰਜਿੰਦਰ ਕੁਮਾਰਇਲੈਕਸ਼ਨ ਇੰਚਾਰਜ ਸੋਨੂ ਕਸ਼ਯਪ, ਜਸਵੰਤ ਸੈਣੀ, ਮਨਦੀਪ ਸਿੰਘਪਿੱਪਲ ਸਿੰਘ ਅਤੇ ਮਨੋਜ ਕੁਮਾਰ ਹਾਜ਼ਰ ਸਨ।