Arth Parkash : Latest Hindi News, News in Hindi
ਫਾਜ਼ਿਲਕਾ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ ਫਾਜ਼ਿਲਕਾ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ
Tuesday, 07 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਫਾਜ਼ਿਲਕਾ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ

ਫਾਜ਼ਿਲਕਾ 8 ਮਈ

ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਦੇਖਰੇਖ ਵਿੱਚ  ਫਾਜਿਲਕਾ ਸ਼ਹਿਰ  ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ। ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਵਲ ਹਸਪਤਾਲ  ਫਾਜਿਲਕਾ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਉਹਨਾਂ ਨੇ ਦੱਸਿਆ ਕਿ ਅੱਜ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਫਾਜਿਲਕਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ , ਬੀ ਡੀ ਪੀ ਓ ਅਤੇ ਪੰਜਾਬ ਰਾਜ ਬਿਜਲੀ ਬੋਰਡ ਦਫ਼ਤਰ  ਵਿੱਚ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ, ਲਾਰਵਾ ਲੱਭਿਆ ਅਤੇ ਨਸ਼ਟ ਕੀਤਾ ਗਿਆ।

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਜਾਗਰੂਕ ਕਰਨ ਲਈ ਪੰਫਲੈਂਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਬੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜ੍ਹੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਰਾਤ ਨੂੰ ਸੌਣ ਵੇਲੇ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ,  ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ ਅਤੇ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

ਇਸ ਸਬੰਧ ਵਿਚ ਵਿਨੌਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫਸਰ, ਸੁਖਜਿੰਦਰ ਸਿੰਘ ਰਵਿੰਦਰ ਸ਼ਰਮਾ, ਸਵਰਨ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਮਲੇਰੀਆ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ। ਇਸ ਦੌਰਾਨ ਲਾਰਵਾ ਐਕਟੀਵਿਟੀ ਮੈਂਬਰ ਹਾਜਰ ਸੀ।