Arth Parkash : Latest Hindi News, News in Hindi
-ਚੋਣ ਖਰਚਾ ਅਬਜਰਵਰ ਨੇ ਐਮ.ਸੀ.ਐਮ.ਸੀ ਸੈਲ ਦਾ ਕੀਤਾ ਦੌਰਾ -ਚੋਣ ਖਰਚਾ ਅਬਜਰਵਰ ਨੇ ਐਮ.ਸੀ.ਐਮ.ਸੀ ਸੈਲ ਦਾ ਕੀਤਾ ਦੌਰਾ
Wednesday, 08 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

-ਚੋਣ ਖਰਚਾ ਅਬਜਰਵਰ ਨੇ ਐਮ.ਸੀ.ਐਮ.ਸੀ ਸੈਲ ਦਾ ਕੀਤਾ ਦੌਰਾ

 - ਆਡੀਓ/ਵੀਡੀਓ ਦੇ ਮਾਮਲੇ ਵਿੱਚ ਪੂਰਵ ਪ੍ਰਵਾਨਗੀ ਲਾਜ਼ਮੀ

 ਅੰਮ੍ਰਿਤਸਰ, 9  ਮਈ, 2024-- ਚੋਣ ਖਰਚਾ ਅਬਜਰਵਰ ਸ਼੍ਰੀ ਗਣੇਸ਼ ਸੁਧਾਕਰ ਆਈ ਆਰ ਐਸ  ਨੇ ਐਮ.ਸੀ.ਐਮ.ਸੀ ਸੈਲ ਦਾ ਦੌਰਾ ਕਰਨ ਉਪਰੰਤ ਨਿਰਦੇਸ ਦਿੱਤੇ ਕਿ ਚੋਣਾਂ ਦੀ ਉਲੰਘਨਾ ਹੋਣ ਤੇ ਸਮੇ ਸਿਰ ਹੀ ਸਬੰਧਤ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤੇ ਜਾਣ । ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ, ਇੰਟਰਨੈਂਟ, ਵੈਬਸਾਈਟ ਵੀ ਇਲੈਕਟਰੋਨਿਕ ਮੀਡੀਆ ਦਾ ਹਿੱਸਾ ਹੈ, ਇਸ ਕਾਰਨ ਇਨ੍ਹਾਂ ਉੱਪਰ ਕੋਈ ਵੀ (ਆਡੀਓ/ਵੀਡੀਓ) ਕੰਟੈਂਟ ਪਾਉਣ ਤੋਂ ਪਹਿਲਾਂ ਐਮ.ਸੀ.ਐਮ.ਸੀ ਸੈਲ ਦੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।ਉਨ੍ਹਾਂ  ਐਮ.ਸੀ.ਐਮ.ਸੀ ਸੈਲ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੇਡ ਨਿਉਜ਼ ਤੇ ਖਾਸ ਨਜ਼ਰ ਰੱਖੀ ਜਾਵੇ ।

               ਸ਼੍ਰੀ ਸੁਧਾਕਰ ਨੇ ਕਿਹਾ ਕਿ ਜੇਕਰ ਕਿਸੇ ਰਾਜਨੀਤਿਕ ਪਾਰਟੀ ਵਲੋਂ ਆਡੀਓ/ਵੀਜੀਊਲ/ਵੀਡੀਓ) ਕੰਟੈਂਟ ਕਿਸੇ ਜਨਤਕ ਥਾਂ ਤੇ ਇਸ਼ਤਿਹਾਰ ਦੇ ਰੂਪ ਵਿੱਚ ਚਲਾਉਣਾ ਹੈ ਤਾਂ ਉਸ ਦੀ ਪੂਰਵ ਪ੍ਰਵਾਨਗੀ ਵੀ ਐਮ.ਸੀ.ਐਮ.ਸੀ ਸੈਲ ਤੋਂ ਲੈਣੀ ਲਾਜ਼ਮੀ ਹੋਵੇਗੀ। ਉਨ੍ਹਾਂ  ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸ ਤੋਂ ਇਕ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਛੱਪਣ ਵਾਲੇ ਇਸਤਿਹਾਰਾਂ ਦੀ ਪ੍ਰੀ ਸਰਟੀਫਿਕੇਸ਼ਨ (ਪੂਰਵ ਮਨਜੂਰੀ )ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ ਘੱਟ ਦੋ ਦਿਨ ਪਹਿਲਾਂ ਐਮ.ਸੀ.ਐਮ.ਸੀ. ਕੋਲ ਅਰਜੀ ਦੇਣਾ ਲਾਜਮੀ ਹੋਵੇਗਾ।

 

ਉਨਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਪ੍ਰਚਾਰ ਸਬੰਧੀ ਪੋਸਟਰ, ਪੈਫਲਿਟ, ਬੈਨਰ, ਵਾਲਪੇਪਰ ਆਦਿ ਛਪਾਉਣ ਵੇਲੇ ਜਿਲਾ ਪੱਧਰੀ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਐਂਡ ਮੋਨੇਟਰਿੰਗ ਕਮੇਟੀ) ਪਾਸੋਂ ਪ੍ਰੀ ਸਰਟੀਫਿਕੇਸਨ (ਪੂਰਵ ਪ੍ਰਵਾਨਗੀ) ਲੈਣ ਦੀ ਜਰੂਰਤ ਨਹੀਂ ਹੈ, ਪਰ ਉਹਨਾਂ ਤੇ ਆਉਣ ਵਾਲੇ ਖਰਚੇ ਦੀ ਜਾਣਕਾਰੀ ਆਰ.ਓ ਐਕਸਪੈਂਡੀਚਰ ਸੈਲ ਵਿਖੇ ਹਰ ਹਾਲ ਦਿੱਤੀ ਜਾਵੇ।

ਚੋਣ ਖਰਚਾ ਅਬਜਰਵਰ ਨੇ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਪਿ੍ਰੰਟਿਡ ਮਟੀਰੀਅਲ ਦੀਆਂ ਚਾਰ ਕਾਪੀਆਂ ਵੀ ਜਮ੍ਹਾਂ ਕਰਾਉਣਗੇ। ਇਹ ਮੁਕੰਮਲ ਸੂਚਨਾ ਪਿ੍ਰੰਟਿੰਗ ਦੇ ਤਿੰਨ ਦਿਨ ਦੇ ਅੰਦਰ ਅੰਦਰ ਆਉਣੀ ਲਾਜ਼ਮੀ ਹੈ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਐਕਸਪੈਂਡੀਚਰ ਸੈਲ ਰਾਹੀਂ ਦੇਣੀ ਲਾਜ਼ਮੀ ਹੋਵੇਗੀ।

               ਵੀਡੀਓ ਦੇ ਮਾਮਲੇ ਵਿੱਚ ਵੀਡੀਓ ਤੋਂ ਇਲਾਵਾ ਲਿਖਤੀ ਤਸਦੀਕ ਸੁਦਾ ਸਕਿ੍ਰਪਟ ਵੀ ਦੇਣੀ ਲਾਜਮੀ ਹੋਵੇਗੀ। ਇਸ ਦੇ ਨਾਲ ਹੀ ਵੀਡੀਓ ਬਣਾਉਣ ਤੇ ਕੀਤੇ ਗਏ ਖਰਚੇ ਦਾ ਵੇਰਵਾ ਵੀ ਦੱਸਣਾ ਹੋਵੇਗਾ। ਉਹਨਾਂ ਇਹ ਵੀ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਜਿਸ ਦਿਨ ਇਸਤਿਹਾਰ ਛਾਪਿਆ ਜਾਵੇਗਾ, ਉਸ ਦਾ ਵੇਰਵਾ ਵੀ ਦੇਣਾ ਲਾਜਮੀ ਹੋਵੇਗਾ। ਇਸ ਦੇ ਨਾਲ ਹੀ ਉਹਨਾਂ ਟੀਮ ਮੈਂਬਰਾਂ ਨੂੰ ਝੂਠੀਆਂ ਖਬਰਾਂ, ਪੇਡ ਨਿਊਜ ਤੇ ਵੀ ਲਗਾਤਾਰ ਨਜਰਸਾਨੀ ਸਬੰਧੀ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਕੰਟੈਂਟ, ਸੰਦੇਸ਼/ਕਮੈਂਟ/ਫੋਟੋ/ਪੋਸਟ ਕੀਤਾ ਬਲੋਗ/ਸੈਲਫ ਅਕਾਊਂਟ ਤੇ ਅਪਲੋਡ ਕੀਤਾ ਹੋਵੇ ਦੀ ਪ੍ਰੀ ਸਰਟੀਫਿਕੇਸ਼ਨ ਦੀ ਲੋੜ ਨਹੀਂ ਹੈ।