Arth Parkash : Latest Hindi News, News in Hindi
 ਨੈਸ਼ਨਲ ਲੋਕ ਅਦਾਲਤ ਵਿਚ 8148 ਕੇਸਾਂ ਦਾ ਨਿਪਟਾਰਾ ਕੀਤਾ ਗਿਆ  ਨੈਸ਼ਨਲ ਲੋਕ ਅਦਾਲਤ ਵਿਚ 8148 ਕੇਸਾਂ ਦਾ ਨਿਪਟਾਰਾ ਕੀਤਾ ਗਿਆ
Friday, 10 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

 ਨੈਸ਼ਨਲ ਲੋਕ ਅਦਾਲਤ ਵਿਚ 8148 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ —ਸ਼੍ਰੀ ਦਰਬਾਰੀ ਲਾਲ
ਫਾਜਿਲਕਾ 11 ਮਈ
ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਾਦੇਸ਼ਾਂ ਹੇਠ, ਮੈਡਮ ਜਤਿੰਦਰ ਕੌਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 11.05.2024 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।

ਇਸ ਨੈਸ਼ਨਲ ਲੋਕ ਅਦਾਲਤ ਵਿਚ ਜਿਲ੍ਹਾ ਫਾਜ਼ਿਲਕਾ ਵਿਖੇ 8 ਬੈਂਚ ਲਗਾਏ ਗਏ ਜਿਸ ਵਿਚ 4 ਬੈਂਚ ਫਾਜ਼ਿਲਕਾ, 2 ਬੈਂਚ ਅਬੋਹਰ ਅਤੇ 2 ਬੈਂਚ ਜਲਾਲਾਬਾਦ ਦੇ ਸਨ। ਇਸ ਮੋਕੇ ਤੇ ਫਾਜ਼ਿਲਕਾ ਵਿਖੇ ਸ਼੍ਰੀ ਦਰਬਾਰੀ ਲਾਲ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ— ਇੰਨਚਾਰਜ, ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਜਾਨਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 8413 ਕੇਸ ਲਗਾਏ ਗਏ ਜਿਸ ਵਿੱਚ 8148 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 15,48,74,298/— ਰੁਪਏ ਦੇ ਅਵਾਰਡ  ਪਾਸ ਕੀਤੇ ਗਏ।
ਸ਼੍ਰੀ ਅਮਨਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।
ਇਥੇ ਇਹ ਵੀ ਦੱਸਣਯੋਗ ਹੈ ਕਿ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਲਈ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੇ ਦਫਤਰ ਵਿੱਚ ਬਨੇ ਫਰੰਟ ਆਫਿਸ ਵਿੱਚ ਕੇਸ ਲਗਾ ਸਕਦੇ ਹੋ ਅਤੇ ਵਧੇਰੀ ਜਾਨਕਾਰੀ ਲਈ ਟੋਲ ਫਰੀ ਨੰ 15100 ਜਾਂ ਦਫਤਰ ਦਾ ਨੰ. 261500 ਜਾਂ ਈ—ਮੇਲ ਆਈ.ਡੀ Dtlsa.fzk@punjab.gov.in ਤੇ ਸੰਪਰਕ ਕਰ ਸਕਦੇ ਹੋ।