Arth Parkash : Latest Hindi News, News in Hindi
Damaged Crop In Punjab ਰਾਘਵ ਚੱਢਾ ਨੇ ਪੰਜਾਬ ਵਿੱਚ ਖਰਾਬ ਹੋਈ ਫਸਲ ਦਾ ਕੀਤਾ ਮੁਆਇਨਾ, ਮੁਆਵਜ਼ੇ ਲਈ ਕੇਂਦਰ ਨੂੰ ਲਿਖਿਆ ਪੱਤਰ
Friday, 07 Apr 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਬੇਮੌਸਮੀ ਬਾਰਸ਼ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ  ਕੀਤੀ ਮੰਗ।

ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਮੰਗ ਕਰਦਿਆਂ ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਭੇਜੇ ਖਰਾਬ ਕਣਕ ਦੇ ਨਮੂਨੇ

ਚੰਡੀਗੜ੍ਹ, 8 ਅਪਰੈਲ, 2023: Damaged Crop In Punjab: ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਚੱਢਾ ਨੇ ਵੱਖ-ਵੱਖ ਖੇਤਾਂ ਦਾ ਦੌਰਾ ਕਰਦਿਆਂ ਭਾਰੀ ਮੀਂਹ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲੈਣ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ। ਆਪਣੇ ਸੰਸਦ ਮੈਂਬਰ ਨਾਲ ਦੁੱਖ ਸਾਂਝਾ ਕਰਨ ਵਾਲੇ ਕਿਸਾਨਾਂ ਨੇ ਉਨ੍ਹਾਂ ਨੂੰ ਆਪਣੀ ਖਰਾਬ ਹੋਈ ਫਸਲ ਦੇ ਸੈਂਪਲ ਵੀ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਨੁਕਸਾਨ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੀ ਬੇਨਤੀ 'ਤੇ ਕਾਰਵਾਈ ਕਰਦਿਆਂ, ਚੱਢਾ, ਜਿੰਨ੍ਹਾਂ ਲਈ ਇਹ ਤਬਾਹੀ ਅਸਹਿ ਸੀ, ਨੇ ਤੁਰੰਤ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮੌਕੇ 'ਤੇ ਇੱਕ ਪੱਤਰ ਲਿਖਿਆ ਅਤੇ ਖਰਾਬ ਹੋਈ ਕਣਕ ਦੀ ਫ਼ਸਲ ਦੇ ਨਮੂਨੇ ਸਮੇਤ ਭੇਜ ਦਿੱਤਾ।

ਚੱਢਾ ਨੇ ਨੁਕਸਾਨਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੂੰ ਦੱਸਿਆ ਕਿ ਮੀਂਹ ਨੇ ਹਾੜੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬੀਜੀ ਗਈ 34.9 ਲੱਖ ਹੈਕਟੇਅਰ ਕਣਕ ਵਿੱਚੋਂ ਘੱਟੋ-ਘੱਟ 14 ਲੱਖ ਹੈਕਟੇਅਰ (40%) ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਕਿਸਾਨਾਂ ਦੀ ਤਬਾਹੀ ਹੋਈ ਹੈ। ਪੰਜਾਬ ਸਰਕਾਰ ਦੇ ਹੁੰਗਾਰੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ, “ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਨੁਕਸਾਨ ਲਈ ਰਾਹਤ ਰਾਸ਼ੀ 12,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 15,000 ਰੁਪਏ ਕਰ ਦਿੱਤੀ ਹੈ। ਸ਼ੁਰੂਆਤੀ ਨਮੂਨੇ ਦੇ ਆਧਾਰ 'ਤੇ ਤੇਜ਼ੀ ਨਾਲ ਕੰਮ ਕਰਦੇ ਹੋਏ, ਸਾਡੇ ਕਿਸਾਨਾਂ ਦੀ ਮਦਦ ਲਈ ਵਾਧੂ ਕਦਮ ਜਿਵੇਂ ਕਿ DFPD ਦੁਆਰਾ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਢਿੱਲ ਲਾਜ਼ਮੀ ਤੌਰ 'ਤੇ ਚੁੱਕੇ ਗਏ ਹਨ। ਹਾਲਾਂਕਿ, ਚੱਢਾ ਦਾ ਮੰਨਣਾ ਹੈ ਕਿ ਕੇਂਦਰ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦਾ, ਖਾਸ ਤੌਰ 'ਤੇ ਇਸ ਤੱਥ ਦੇ ਮੱਦੇਨਜ਼ਰ ਕਿ ਰਾਜ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਪੈਕੇਜ ਦੇਣ ਬਾਰੇ ਵਿਚਾਰ ਕਰਨ।

यह पढ़ें:

AAP ਦਾ ਜਵਾਬ: ਬਿਕਰਮ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ 'ਤੇ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ

ਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ-ਮੁੱਖ ਮੰਤਰੀ

ਸਮਾਜ ਵਿਰੋਧੀ ਤੱਤਾਂ ਵਿਰੁੱਧ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਦੇ ਸ਼ਹਿਰਾਂ/ਕਸਬਿਆਂ ਦੇ ਬਾਹਰੀ ਇਲਾਕਿਆਂ ਵਿੱਚ ਚਲਾਇਆ ਗਿਆ ਘੇਰਾ ਬੰਦੀ ਅਤੇ ਤਲਾਸ਼ੀ ਅਭਿਆਨ