Arth Parkash : Latest Hindi News, News in Hindi
ਫ਼ਿਰੋਜ਼ਪੁਰ,13 ਮਈ (2024) ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਕਾਰਜ਼ਕਾਰੀ ਸਿਵਲ ਸਰਜਨ ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿ ਫ਼ਿਰੋਜ਼ਪੁਰ,13 ਮਈ (2024) ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਕਾਰਜ਼ਕਾਰੀ ਸਿਵਲ ਸਰਜਨ ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥੈਲਾਸੀਮੀਆ ਪ੍ਰਤੀ ਜਾਗਰੂਕਤਾ
Sunday, 12 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਫ਼ਿਰੋਜ਼ਪੁਰ,13 ਮਈ (2024) ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਕਾਰਜ਼ਕਾਰੀ ਸਿਵਲ ਸਰਜਨ ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥੈਲਾਸੀਮੀਆ ਪ੍ਰਤੀ ਜਾਗਰੂਕਤਾ ਲਈ ਸ਼ਹੀਦ ਸੁਖਵਿੰਦਰ ਸਿੰਘ ਸਕੂਲ ਆਫ ਐਮੀਨੈਨਸ, ਮੱਲਾਂਵਾਲਾ ਖ਼ਾਸ ਵਿਖ਼ੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

                   ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਥੈਲਾਸੀਮੀਆ (ਖੂਨ ਨਾ ਬਣਨਾ) ਇੱਕ ਜਮਾਂਦਰੂ ਬੀਮਾਰੀ ਹੈ, ਜਿਸ ਤੋਂ ਸਿਰਫ ਜਾਗਰੂਕਤਾ ਰਾਹੀਂ ਹੀ ਬਚਿਆ ਜਾ ਸਕਦਾ ਹੈ । ਥੈਲਾਸੇਮੀਆ ਸਬੰਧੀ ਲੋਕਾਂ ਵਿਚ ਬਹੁਤ ਘੱਟ ਜਾਗਰੂਕਤਾ ਹੈ ਜਿਸ ਕਾਰਨ ਜਾਣੇ ਅਣਜਾਣੇ ਵਿਚ ਇਕ ਨੰਨੀ ਜਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੀ ਹੈ। ਸੋ ਲੋੜ ਹੈ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਬਿਮਾਰੀ ਨਾਲ ਨਵ ਜਨਮੇ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜਾਉਣਾ ਕਿਸੇ ਵੀ ਬੱਚੇ,ਉਸਦੇ ਮਾਤਾ ਪਿਤਾ ਤੇ ਸਮੂਹ ਪਰਿਵਾਰ ਲਈ ਇਕ ਦੁਖਦਾਈ ਸੰਤਾਪ ਹੁੰਦਾ ਹੈ।ਨੌਜਵਾਨ ਵਰਗ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਹੋਣ ਦੀ ਪ੍ਰਮੁੱਖ ਲੋੜ ਹੈ ਕਿਉਂਕਿ ਜੇਕਰ ਅਸੀਂ ਵਿਆਹ ਤੋਂ ਪਹਿਲਾਂ ਜਨਮ ਕੁੰਡਲੀਆਂ ਮਿਲਾਉਣ ਦੀ ਥਾਂ ਆਪਣੀਆਂ ਖੂਨ ਦੀਆ ਰਿਪੋਰਟਾਂ ਨੂੰ ਮਿਲਾਈਏ ਤਾਂ ਮੇਜਰ ਥੈਲਾਸੀਮੀਕ ਜਿਹੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।

           ਉਨ੍ਹਾਂ ਦੱਸਿਆ ਕਿ ਥੈਲੇਸੇਮੀਆ ਦਾ ਇੱਕੋ ਇਕ ਇਲਾਜ ਹੈ “ ਬੋਨ ਮੈਰੋ ਟਰਾਂਸਪਲਾਂਟੇਸ਼ਨ ” ਹੈ ਜਿਸ ਦੀ ਲਾਗਤ ਬਹੁਤ ਜਿਆਦਾ ਹੂੰਦੀ ਹੈ।ਸਭ ਤੋਂ ਜਰੂਰੀ ਤੁਹਾਡਾ ਬੋਨ ਮੈਰੋ ਮਿਲਣਾ ਹੂੰਦਾ ਹੈ। ਜੋ ਕਿ ਆਮ ਤੌਰ ਤੇ ਬਹੁਤ ਘੱਟ ਮਿਲਦਾ ਹੈ। ਥੈਲੇਸੇਮੀਆ ਆਮ ਤੋਂ ਤੁਹਾਡੇ ਸ਼ਰੀਰ ਵਿਚ ਘੱਟ ਹੀਮੋਗਲਿਬਨ ਤੇ ਘੱਟ ਲਾਲ ਕੋਸ਼ਿਕਾਵਾਂ ਦੀ ਵਿਸ਼ੇਸ਼ਤਾਵਾਂ ਜੋ ਤੁਹਾਨੂੰ ਜਮਾਂਦਰੂ ਰੂਪ ਵਿਚ ਮਿਲਿਆ ਖੂਨ ਦਾ ਵਹਾਅ ਹੈ ਜਿਸ ਨੂੰ ਥੈਲੇਸੇਮਿਆ ਕਿਹਾ ਜਾਂਦਾ ਹੈ । ਇਹ ਬੱਚਿਆ ਨੂੰ ਆਪਣੇ ਮਾਤਾ ਪਿਤਾ ਤੋਂ ਪੀੜੀ ਦਰ ਪੀੜੀ ਚੱਲਣ ਵਾਲਾ ਰੋਗ ਹੈ। ਇਸ ਬਿਮਾਰੀ ਤੋੰ ਪੀੜਤ ਬੱਚਿਆਂ ਵਿਚ ਖੂਨ ਬਣਨ ਦੀ ਕੁਦਰਤੀ ਪ੍ਰਕਿਰਿਆ ਬਹੁਤ ਘੱਟ ਜਾਂਦੀ ਹੈ , ਸਰੀਰ ਵਿਚ ਖੂਨ ਦੀ ਕਮੀ ਕਾਰਨ ਕਮਜੋਰੀ , ਤੇ ਹੋਰ ਬਿਮਾਰੀਆ ਲੱਗਣ ਦਾ ਖਤਰਾ ਵੱਧ ਜਾਂਦਾ ਹੈ ਤੇ ਰੋਗੀ ਨੂੰ ਵਾਰ ਵਾਰ ਖੂਨ ਚੜਾਉਣ ਦੀ ਜਰੂਰਤ ਪੈਂਦੀ ਹੈ।

       ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਥੈਲਾਸੀਮੀਆ ਤੋਂ ਪੀੜਤ ਬੱਚਿਆਂ ਨੂੰ ਮੁਫਤ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ ਤੇ ਮੁਫਤ ਇਲਾਜ ਲਈ ਪੀ.ਜੀ.ਆਈ. ਚੰਡੀਗੜ ਤੇ ਪੰਜਾਬ ਰਾਜ ਦੀਆਂ ਪੰਜ ਥੈਲਾਸੀਮੀਕ ਸੋਸਾਇਟੀਆਂ ( ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, , ਦਇਆਨੰਦ ਹਸਪਤਾਲ ਲੁਧਿਆਣਾ, ਸਿਵਲ ਹਸਪਤਾਲ ਜਲੰਧਰ) ਵਿਖੇ ਮਾਤਾ ਪਿਤਾ ਦੀ ਸਹੂਲਤ ਮੁਤਾਬਿਕ ਭੇਜਿਆ ਜਾਂਦਾ ਹੈ।

    ਇਸ ਜਾਗਰੂਕਤਾ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਸਕੂਲ ਪ੍ਰਿੰਸੀਪਲ ਸੰਜੀਵ ਟੰਡਨ, ਅਧਿਆਪਕ ਹਰੀਸ਼ ਕੁਮਾਰ, ਨਿਰਵੈਰ ਸਿੰਘ ਅਤੇ ਕਮਿਊਨਿਟੀ ਹੈਲਥ ਅਫ਼ਸਰ ਜੈਕਬ ਦਾ ਖਾਸ ਸਹਿਯੋਗ ਰਿਹਾ।