Arth Parkash : Latest Hindi News, News in Hindi
ਨਾਮਜ਼ਦਗੀਆਂ ਦੇ ਆਖਰੀ ਦਿਨ ਉਮੀਦਵਾਰਾਂ ਨੇ 19 ਨਾਮਜ਼ਦਗੀ ਪੱਤਰ ਕੀਤੇ ਦਾਖ਼ਲ: ਜ਼ਿਲ੍ਹਾ ਚੋਣ ਅਫ਼ਸਰ ਨਾਮਜ਼ਦਗੀਆਂ ਦੇ ਆਖਰੀ ਦਿਨ ਉਮੀਦਵਾਰਾਂ ਨੇ 19 ਨਾਮਜ਼ਦਗੀ ਪੱਤਰ ਕੀਤੇ ਦਾਖ਼ਲ: ਜ਼ਿਲ੍ਹਾ ਚੋਣ ਅਫ਼ਸਰ
Monday, 13 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਲੋਕ ਸਭਾ ਚੋਣਾਂ-2024 

ਨਾਮਜ਼ਦਗੀਆਂ ਦੇ ਆਖਰੀ ਦਿਨ ਉਮੀਦਵਾਰਾਂ ਨੇ 19 ਨਾਮਜ਼ਦਗੀ ਪੱਤਰ ਕੀਤੇ ਦਾਖ਼ਲ: ਜ਼ਿਲ੍ਹਾ ਚੋਣ ਅਫ਼ਸਰ

 

ਫ਼ਿਰੋਜ਼ਪੁਰ 14 ਮਈ 2024.

 

            ਲੋਕ ਸਭਾ ਹਲਕਾ 10-ਫਿਰੋਜ਼ਪੁਰ ਵਿਖੇ ਨਾਮਜ਼ਦਗੀਆਂ ਦੇ ਆਖਰੀ ਦਿਨ 1ਉਮੀਦਾਵਾਰਾਂ ਵੱਲੋਂ 19 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਫ਼ਤਰ ਵਿਖੇ ਦਾਖਲ ਕਰਵਾਈਆਂ ਗਈਆਂ

 

          ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖ਼ਰੀ ਦਿਨ 18 ਉਮੀਦਵਾਰਾਂ ਪ੍ਰੇਮ ਸਿੰਘ (ਆਜ਼ਾਦ), ਸੁਖਪ੍ਰੀਤ ਕੌਰ (ਡੈਮੋਕ੍ਰੇਟਿਕ ਭਾਰਤੀਯ ਸਮਾਜ ਪਾਰਟੀ), ਚਮੌਕਰ ਸਿੰਘ (ਆਜ਼ਾਦ), ਕੁਲਦੀਪ ਸਿੰਘ (ਆਈਪੀਬੀਪੀ), ਗੁਰਅਵਤਾਰ ਸਿੰਘ (ਆਜ਼ਾਦ), ਗੁਰਚਰਨ ਸਿੰਘ ਭੁੱਲਰ (ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਬਲਵੰਤ ਸਿੰਘ (ਲੋਕਤਾਂਤਰਿਕ ਲੋਕ ਰਾਜਿਯਮ ਪਾਰਟੀ),  ਉਮੇਸ਼ ਕੁਮਾਰ (ਸ਼ਿਵ ਸੈਨਾ ਬਾਲ ਠਾਕਰੇ), ਬਲਵੰਤ ਸਿੰਘ (ਨੈਸ਼ਨਲਿਸਟ ਜਸਟਿਸ ਪਾਰਟੀ), ਸੁਰਿੰਦਰ ਕੁਮਾਰ ਬਾਂਸਲ (ਆਜ਼ਾਦ), ਸਾਹਿਲ ਮੌਂਗਾ (ਆਜ਼ਾਦ), ਬਲਵਿੰਦਰ ਸਿੰਘ (ਰਿਪਬਲਿਕਨ ਪਾਰਟੀ ਆਫ਼ ਇੰਡੀਆ), ਪ੍ਰੇਮ ਚੰਦ (ਪੰਜਾਬ ਨੈਸ਼ਨਲ ਪਾਰਟੀ), ਰਾਜ (ਆਜ਼ਾਦ), ਜਸਕਰਨ ਸਿੰਘ ਸਿੱਧੂ(ਆਜ਼ਾਦ), ਰੇਸ਼ਮ ਲਾਲ (ਆਜ਼ਾਦ), ਗੁਰਚਰਨ ਸਿੰਘ (ਆਜ਼ਾਦ) ਅਤੇ ਬਲਵਿੰਦਰ ਸਿੰਘ (ਜਨ ਸੇਵਾ ਡਰਾਇਵਰ ਪਾਰਟੀ) ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਉਨ੍ਹਾਂ ਦੱਸਿਆ ਕਿ 1 ਉਮੀਦਾਵਾਰਾਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੋਕ ਸਭਾ ਹਲਕਾ 10 - ਫਿਰੋਜ਼ਪੁਰ ਲਈ ਕੁੱਲ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

          ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਨਾਮਜ਼ਦਗੀਆਂ ਦੀ ਵਾਪਸੀ 17 ਮਈ ਤੱਕ ਹੋਵੇਗੀ। ਮਤਦਾਨ ਜੂਨ 2024 ਨੂੰ ਹੋਵੇਗਾ ਅਤੇ ਗਿਣਤੀ ਜੂਨ 2024 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ਤੇ 95 ਲੱਖ ਰੁਪਏ ਤੋਂ ਵੱਧ ਦਾ ਖ਼ਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖ਼ਰਚੇ ਦਾ ਖ਼ਰਚਾ ਰਜਿਸਟਰ ਵਿਚ ਇੰਦਰਾਜ ਕਰਨਾ ਲਾਜ਼ਮੀ ਹੈ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।