Arth Parkash : Latest Hindi News, News in Hindi
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਬੁਰਜ ਮੁਹਾਰ ਅਤੇ ਰੁਹੇੜਿਆਂਵਾਲੀ ਵਿਖੇ ਕਿਸਾਨਾਂ ਨੂੰ ਨਰਮੇ ਦ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਬੁਰਜ ਮੁਹਾਰ ਅਤੇ ਰੁਹੇੜਿਆਂਵਾਲੀ ਵਿਖੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਜਾਗਰੂਕ
Tuesday, 14 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਬੁਰਜ ਮੁਹਾਰ ਅਤੇ ਰੁਹੇੜਿਆਂਵਾਲੀ ਵਿਖੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਜਾਗਰੂਕ

 

 ਫਾਜ਼ਿਲਕਾ 15 ਮਈ 2024

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਫਸਲ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਖੇਤੀਬਾੜੀ ਵਿਕਾਸ ਅਫਸਰ ਵਿਕਰਾਂਤ ਵੱਲੋਂ ਜ਼ਿਲ੍ਹੇ ਦੇ ਪਿੰਡ ਬੁਰਜ ਮੁਹਾਰ ਅਤੇ ਰੁਹੇੜਿਆਂਵਾਲੀ ਵਿਖੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

 

ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਵਿਕਰਾਂਤ ਨੇ ਦੱਸਿਆ ਕਿ ਕਿਸਾਨ ਆਪਣੀ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸਿੱਧਾ ਖੇਤਾਂ ਵਿੱਚ ਹੀ ਵਾਹ ਦੇਣ ਉਸ ਉਪਰੰਤ ਨਰਮੇ ਦੀ ਬਿਜਾਈ ਕਰਨ। ਅਜਿਹਾ ਕਰਨ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ ਉੱਥੇ ਹੀ ਨਰਮੇ ਦੀ ਫਸਲ ਨੂੰ ਕਿਸਾਨਾਂ ਨੂੰ ਖਾਦ ਦੀ ਵਰਤੋਂ ਵੀ ਬਹੁਤ ਘੱਟ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਅਨੇਕਾਂ ਰਾਹੀਗਰਾਂ ਸੜਕਾਂ ਤੇ ਲੱਗੀਆਂ ਅੱਗਾਂ ਨਾਲ ਦੁਰਘਟਨਾ ਦਾ ਸ਼ਿਕਾਰ ਵੀ ਹੁੰਦੇ ਹਨ ਤੇ ਭਿਆਨਕ ਬਿਮਾਰੀਆਂ ਸਾਹ ਅਤੇ ਚਮੜੀ ਦੀਆਂ ਉਤਪਨ ਹੁੰਦੀਆਂ ਹਨ, ਇਸ ਲਈ ਕਿਸਾਨ ਵੀਰੋ ਸਾਨੂੰ ਸਾਰਿਆਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

 

ਖੇਤੀਬਾੜੀ ਵਿਕਾਸ ਅਫਸਰ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਲਗਾਤਾਰ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਹੇਠ ਲਗਾਤਾਰ ਕਿਸਾਨ ਭਰਾਵਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਅਨੇਕਾਂ ਹੀ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਵਾਹ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾ ਰਹੇ ਹਨ ਤੇ ਸਾਨੂੰ ਵੀ ਅਜਿਹੇ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਵਾਹ ਕੇ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਵਧਾਉਣੀ ਚਾਹੀਦੀ ਹੈ। ਇਸ ਮੌਕੇ ਏਐੱਸਆਈ ਵਿਪਨ ਕੁਮਾਰ ਵੀ ਮੌਜੂਦ ਸਨ।