Arth Parkash : Latest Hindi News, News in Hindi
Punjab Vigilance Bureau 5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Sunday, 09 Apr 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਚੰਡੀਗੜ੍ਹ 10 ਅਪ੍ਰੈਲ : Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। 

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। 
ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿੱਚ ਦਰਜ ਕਰਵਾਏ ਇੱਕ ਕੇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ। 

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਸ ਨੂੰ ਪੜ੍ਹੋ:

ਰਾਘਵ ਚੱਢਾ ਨੇ ਪੰਜਾਬ ਵਿੱਚ ਖਰਾਬ ਹੋਈ ਫਸਲ ਦਾ ਕੀਤਾ ਮੁਆਇਨਾ, ਮੁਆਵਜ਼ੇ ਲਈ ਕੇਂਦਰ ਨੂੰ ਲਿਖਿਆ ਪੱਤਰ

AAP ਦਾ ਜਵਾਬ: ਬਿਕਰਮ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ 'ਤੇ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ

ਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ-ਮੁੱਖ ਮੰਤਰੀ