Arth Parkash : Latest Hindi News, News in Hindi
ਥੈਲੇਸੀਮੀਆ ਸੰਬੰਧੀ ਜਾਗਰੂਕਤਾ ਲਈ ਵਿਦਿਆਰਥੀਆਂ ਵਿੱਚ ਕਰਵਾਏ ਗਏ ਚਾਰਟ ਮੇਕਿੰਗ ਮੁਕਾਬਲੇ ਥੈਲੇਸੀਮੀਆ ਸੰਬੰਧੀ ਜਾਗਰੂਕਤਾ ਲਈ ਵਿਦਿਆਰਥੀਆਂ ਵਿੱਚ ਕਰਵਾਏ ਗਏ ਚਾਰਟ ਮੇਕਿੰਗ ਮੁਕਾਬਲੇ
Tuesday, 14 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਥੈਲੇਸੀਮੀਆ ਸੰਬੰਧੀ ਜਾਗਰੂਕਤਾ ਲਈ ਵਿਦਿਆਰਥੀਆਂ ਵਿੱਚ ਕਰਵਾਏ ਗਏ ਚਾਰਟ ਮੇਕਿੰਗ ਮੁਕਾਬਲੇ

ਫਿਰੋਜ਼ਪੁਰ, 15 ਮਈ 2024:

            ਖੂਨ ਨਾ ਬਣਨ ਦੀ ਬਿਮਾਰੀ (ਥੈਲੇਸੀਮੀਆ) ਤੋਂ ਬਚਾਓ ਲਈ ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਜਾਗਰੂਕਤਾ ਮੁਹਿੰਮ ਹੇਠ ਅੱਜ ਜੇਨੇਸਿਸ ਇੰਸਟੀਚਿਊਟ ਆ ਨਰਸਿੰਗ ਦੇ ਵਿਦਿਆਰਥੀਆਂ ਵਿੱਚ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ।

            ਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ਼ਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਦੱਸਿਆ ਕਿ ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਥੈਲੇਸੀਮੀਆ ਬਿਮਾਰੀ ਬਾਰੇ ਜਾਗਰੂਕਤਾ ਮੁਹਿੰਮ ਹੇਠ ਜ਼ਿਲ੍ਹੇ ਵਿੱਚ ਇਸ ਬਿਮਾਰੀ ਦੇ ਲੱਛਣਾਂਬਚਾਓ ਅਤੇ ਇਲਾਜ਼ ਸੰਬਧੀ ਜਾਣਕਾਰੀ ਦੇਣ ਲਈ ਵੱਖ-ਵੱਖ ਜਾਗਰੂਕਤਾ ਗਤਿਵਿਧੀਆਂ ਚਲਾਈਆਂ ਜਾ ਰਹੀਆਂ ਹਨ ਜਿਸ ਤਹਿਤ ਅੱਜ ਸਿਵਲ ਹਸਪਤਾਲ ਵਿਖੇ ਵਿਦਿਆਰਥੀਆਂ ਵਿੱਚ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਇਸ ਦੌਰਾਨ ਜੱਜ ਦੀ ਭੂਮਿਕਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ਼ ਰਾਮਸੀਨੀਅਰ ਮੈਡੀਕਲ ਅਫ਼ਸਰ ਡਾ. ਵਿਸ਼ਾਲ ਬਜਾਜ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਇਸ਼ਾ ਨਰੂਲਾ ਵਲੋਂ ਨਿਭਾਈ ਗਈ।

          ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਦੱਸਿਆ ਕਿ ਇਸ ਚਾਟ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਬੀ.ਐਸ.ਸੀ. ਨਰਸਿੰਗ ਦੂਜੇ ਸਾਲ ਦੀ ਵਿਦਿਆਰਥਣ ਸ਼ਰਨਦੀਪ ਕੌਰਦੂਜਾ ਸਥਾਨ ਬੀ.ਐਸ.ਸੀ. ਨਰਸਿੰਗ ਦੇ ਚੌਥੇ ਸਾਲ ਦੀ ਵਿਦਿਆਰਥਣ ਸੁਨੇਹਾ ਅਤੇ ਤੀਜਾ ਸਥਾਨ ਵਿਸ਼ਵਦੀਪ ਕੌਰ ਸੰਧੂ ਨੇ ਹਾਸਿਲ ਕੀਤਾ ਇਸ ਦੌਰਾਨ ਜੇਨੇਸਿਸ ਇੰਸਟੀਚਿਊਟ ਆਫ ਨਰਸਿੰਗ ਦੇ ਸਹਾਇਕ ਪ੍ਰੋਫ਼ੈਸਰ ਕੰਵਲਜੀਤ ਕੌਰਨਰਸਿੰਗ ਟਿਊਟਰ ਲਖਵੀਰ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ।