Arth Parkash : Latest Hindi News, News in Hindi
ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼
Sunday, 19 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

 

ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ਤੂੰ ਵੋਟ ਕਰ” ਲੀਜ਼

ਹਰ ਵੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਕੀਤੀ ਅਪੀਲ 

 

ਫ਼ਿਰੋਜ਼ਪੁਰ, 20 ਮਈ 2024:

            ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨਿਰੰਤਰ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਗੀਤ ’' ਤੂੰ ਵੋਟ ਕਰ'’ ਤਿਆਰ ਕੀਤਾ ਗਿਆ ਜਿਸ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਖ਼ਰਚਾ ਅਬਜਰਵਰ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ ਸ੍ਰੀ ਨਾਗੇਂਦਰ ਯਾਦਵ ਵੱਲੋਂ ਲੀਜ਼ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਸੂਰਜਇਲੈਕਸ਼ਨ ਤਹਿਸੀਲਦਾਰ ਸ਼੍ਰੀ ਚਾਂਦ ਪ੍ਰਕਾਸ਼ ਵੀ ਵਿਸ਼ੇਸ਼ ਤੌਰਤੇ ਹਾਜ਼ਰ ਸਨ।

            ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਸਵੀਪ ਗਤੀਵਿਧੀਆਂ ਜਿਨ੍ਹਾਂ ਵਿੱਚ ਸਵੀਪ ਗੀਤਸਵੀਪ ਗਿੱਧਾਸਕਿੱਟਾਂਨੁੱਕੜ ਨਾਟਕ ਆਦਿ ਰਾਹੀਂ ਲੋਕਾਂ ਨੂੰ ਮਤਦਾਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਅੱਜ ਗੀਤ ’' ਤੂੰ ਵੋਟ ਕਰ'’ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਸ.ਸ.ਸ.ਸ. ਧੀਰਾ ਘਾਰਾ ਕੇ ਦੀ ਵਿਦਿਆਰਥਣ ਮਨਦੀਪ ਕੌਰ ਨੇ ਆਵਾਜ਼ ਦਿੱਤੀ ਅਤੇ ਵੀਡੀਓ ਟੀਮ ਰਜਿੰਦਰ ਵੱਲੋਂ ਤਿਆਰ ਕੀਤੀ ਗਈ ਹੈ।

            ਇਸ ਮੌਕੇ ਖ਼ਰਚਾ ਅਬਜਰਵਰ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ ਸ੍ਰੀ ਨਾਗੇਂਦਰ ਯਾਦਵ ਨੇ ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਤਿਉਹਾਰ 'ਚੋਣਾਂ ਦਾ ਪਰਵਵਿੱਚ ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਹਿੱਸਾ ਲਵੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਬਿਨਾਂ ਕਿਸੇ ਡਰਪੱਖਪਾਤ ਤੇ ਲਾਲਚ ਤੋਂ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਅਤੇ ਵੱਧ ਤੋਂ ਵੱਧ ਵੋਟ ਫ਼ੀਸਦੀ ਦਾ ਟੀਚਾ ਹਾਸਿਲ ਕਰਨ ਵਿੱਚ ਜ਼ਿਲ੍ਹਾ ਸਵੀਪ ਟੀਮ ਫਿਰੋਜ਼ਪੁਰ ਵੱਲੋਂ ਬਹੁਤ ਹੀ ਮਿਹਨਤ ਕੀਤੀ ਜਾ ਰਹੀ ਹੈ ਜਿਸ ਲਈ ਚੋਣ ਅਮਲੇ ਤੇ ਸਵੀਪ ਟੀਮ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਜੋ ਲੋਕਤੰਤਰ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਪੂਰਨ ਯੋਗਦਾਨ ਦੇ ਰਹੇ ਹਨ।

 

            ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਗੀਤ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਪ੍ਰੇਰਨਾ ਨਾਲ ਤਿਆਰ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲੈਕਸ਼ਨ ਦਫ਼ਤਰਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਸਵੀਪ ਆਰਟਿਸਟ ਟੀਮ ਵੱਲੋਂ ਵੋਟਰ ਜਾਗਰੂਕਤਾ ਲਈ ਵੱਡੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ।

            ਇਸ ਮੌਕੇ ਨੋਡਲ ਅਫ਼ਸਰ ਐਮ.ਸੀ.ਐਮ.ਸੀ.-ਕਮ-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘਇਲੈਕਸ਼ਨ ਕਾਨੂੰਗੋ ਗਗਨਦੀਪ ਕੌਰਜ਼ਿਲ੍ਹਾ ਪ੍ਰੋਗਰਾਮਰ ਤਰਲੋਚਨ ਸਿੰਘਸਰਬਜੀਤ ਸਿੰਘ ਭਾਵੜਾਸਕੂਲ ਇੰਚਾਰਜ ਸ.ਸ.ਸ.ਸ. ਧੀਰਾ ਘਾਰਾ ਗੁਰਵਿੰਦਰ ਸਿੰਘਵਿਦਿਆਰਥਣ ਤਨਵੀਰ ਕੌਰਗਾਈਡ ਅਧਿਆਪਕ ਯੋਗੇਸ਼ ਤਲਵਾੜਰੁਪਿੰਦਰ ਕੌਰਸੁਖਪ੍ਰੀਤ ਕੌਰਰੀਤੂ ਡੋਗਰਾਮਹਿੰਦਰ ਸਿੰਘਰਣਜੀਤ ਸਿੰਘਸਮੇਤ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।