ਗੁਰਜੀਤ ਔਜਲਾ ਨੇ ਕਸਬਾ ਅਟਾਰੀ ਵਿੱਚ ਡੋਰ-ਟੂ-ਡੋਰ ਕੀਤੀ ਕੰਪੇਅਨ
ਅੰਮਿ੍ਤਸਰ-। ਗੁਰਜੀਤ ਔਜਲਾ ਨੇ ਕਸਬਾ ਅਟਾਰੀ ਵਿੱਚ ਡੋਰ-ਟੂ-ਡੋਰ ਕੀਤੀ ਕੰਪੇਅਨ ਕਰਦਿਆਂ ਅਟਾਰੀ ਦੇ ਬਾਜ਼ਾਰਾਂ ਵਿੱਚ ਅਤੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇੱਹ ਕੰਪੇਅਨ ਉਹਨਾਂ ਅਟਾਰੀ ਹਲਕੇ ਵਿਖੇ ਤਰਸੇਮ ਸਿੰਘ ਡੀ.ਸੀ ਦੀ ਅਗਵਾਈ ਹੇਠ ਹਲਕਾ ਅਟਾਰੀ ਵਿੱਚ ਕਰਵਾਈਆਂ ਜਾਣ ਵਾਲੀਆਂ ਰੈਲੀਆਂ ਤੋਂ ਪਹਿਲਾਂ ਡੋਰ-ਟੂ-ਡੋਰ ਕੀਤੀ ਉਪਰੰਤ ਪਿੰਡ ਰਾਜਾਤਾਲ ਅਤੇ ਚੀਚਾ ਵਿੱਚ ਰੈਲੀਆਂ ਕੀਤੀਆਂ।
ਸ੍ਰੀ ਔਜਲਾ ਨੇ 44 ਡਿਗਰੀ ਤਾਪਮਾਨ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ, ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਿਸ ਤਰ੍ਹਾਂ ਉਹ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ, ਉਸੇ ਤਰ੍ਹਾਂ ਹੁਣ ਲੋਕ ਵੀ ਉਨ੍ਹਾਂ ਨੂੰ ਆਵਾਜ਼ ਬਣਾ ਕੇ ਤੀਜੀ ਵਾਰ ਲੋਕ ਸਭਾ ਵਿੱਚ ਭੇਜਣਗੇ।
ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਅਟਾਰੀ ਦੇ ਲੋਕਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ, ਅਤੇ ਵਪਾਰ ਲਾਂਘਾ ਬੰਦ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਨੁਕਸਾਨ ਝੱਲਣਾ ਪੈ ਰਿਹਾ ਹੈ। ਉਹ ਕਈ ਸਹੂਲਤਾਂ ਤੋਂ ਵੀ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਜਾਣ ਬੁੱਝ ਕੇ ਨਜ਼ਰ ਅੰਦਾਜ਼ ਕਰ ਰਹੀ ਹੈ ਅਤੇ ਸਰਹੱਦੀ ਇਲਾਕਾ ਹੋਣ ਦੇ ਬਾਵਜੂਦ ਇੱਥੇ ਲੋੜੀਂਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਭਾਜਪਾ ਆਪਣੇ ਵੋਟ ਬੈਂਕ ਦੇ ਹਿਸਾਬ ਨਾਲ ਹੀ ਕੰਮ ਕਰਦੀ ਹੈ ਜਦੋਂ ਕਿ ਕਾਂਗਰਸ ਨੇ ਪੂਰੇ ਦੇਸ਼ ਵਿੱਚ ਬਰਾਬਰ ਵਿਕਾਸ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਨੂੰ ਵੋਟਾਂ ਪਾ ਕੇ ਕੇਂਦਰ ਵਿੱਚ ਭਾਰਤ ਗਠਜੋੜ ਦੀ ਸਰਕਾਰ ਲਿਆਉਣ ਤਾਂ ਜੋ ਅਟਾਰੀ ਹਲਕਾ ਅਤੇ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਤਾਨਾਸ਼ਾਹੀ ਸਰਕਾਰ ਚਲਾ ਰਹੀ ਹੈ ਅਤੇ ਇਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਸਮਾਂ ਆ ਗਿਆ ਹੈ ਤਾਂ ਜੋ ਦੇਸ਼ ਦੀ ਰੁਕੀ ਹੋਈ ਤਰੱਕੀ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਸਮੇਂ ਉਹਨਾਂ ਨਾਲ ਸਰਪੰਚ ਜਗਦੀਸ਼ ਸਿੰਘ ਬੱਲ ਕਲਾਂ, ਗੁਰ ਜਸਬੀਰ ਸਿੰਘ ਰੰਧਾਵਾ, ਹਰਮਨ ਸਿੱਧੂ, ਹਰਪਨ ਔਜਲਾ, ਸਰਪੰਚ ਸੁਖਰਾਜ ਸਿੰਘ ਰੰਧਾਵਾ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ ਤੋਂ ਇਲਾਵਾ ਹਲਕੇ ਦੇ ਮੌਹਤਬਰ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ, ਸਰਪੰਚ ਮਨਜੀਤ ਸਿੰਘ ਖਾਸਾ, ਸਰਪੰਚ ਗੁਰਵਿੰਦਰ ਸਿੰਘ ਚੀਚਾ ਨੌਧ ਸਿੰਘ, ਅਸ਼ੋਕ ਕੁਮਾਰ ਮਾਰਕੀਟ ਕਮੇਟੀ ਮੈਂਬਰ, ਰਾਜਬੀਰ ਸਿੰਘ ਢਿੱਲੋ ਮੌਜੂਦ ਸੀ।