Arth Parkash : Latest Hindi News, News in Hindi
ਸਵੀਪ ਟੀਮ ਫਾਜ਼ਿਲਕਾ ਵੱਲੋਂ ਫ਼ਾਜ਼ਿਲਕਾ ਦੇ ਵੱਖ ਵੱਖ ਬੈਂਕਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ ਸਵੀਪ ਟੀਮ ਫਾਜ਼ਿਲਕਾ ਵੱਲੋਂ ਫ਼ਾਜ਼ਿਲਕਾ ਦੇ ਵੱਖ ਵੱਖ ਬੈਂਕਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ
Tuesday, 21 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਵੀਪ ਟੀਮ ਫਾਜ਼ਿਲਕਾ ਵੱਲੋਂ ਫ਼ਾਜ਼ਿਲਕਾ ਦੇ ਵੱਖ ਵੱਖ ਬੈਂਕਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਫਾਜ਼ਿਲਕਾ 22 ਮਈ 2024…

ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਰਾਕੇਸ਼ ਕੁਮਾਰ ਪੋਪਲੀ ਤੇ ਫਾਜ਼ਿਲਕਾ -080 ਚੋਣ ਅਧਿਕਾਰੀ-ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਫ਼ਾਜ਼ਿਲਕਾ ਦੇ ਵੱਖ ਵੱਖ ਬੈਂਕਾਂ ਜਿਵੇਂ ਕਿ ਪੰਜਾਬ ਨੈਸ਼ਨਲ ਬੈਂਕ, ਸਟੇਟ ਬੈਂਕ ਆਫ ਇੰਡੀਆ ਸਾਰੀਆਂ ਬ੍ਰਾਂਚਾਂ, ਬੈਂਕ ਆਫ ਇੰਡੀਆ, ਐਕਸਿਸ ਬੈਂਕ, ਐੱਚ ਡੀ ਐਫ ਸੀ ਬੈਂਕ, ਸੈਂਟਰਲ ਬੈਂਕ, ਯੈੱਸ ਬੈਂਕ, ਆਈ ਸੀ ਆਈ ਬੈਂਕ ਵਿੱਚ ਜਾਗਰੂਕਤਾ ਅਭਿਆਨ ਚਲਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ।

ਸਵੀਪ ਟੀਮ ਵੱਲੋਂ ਬੈਂਕਾਂ ਵਿੱਚ ਹਾਜ਼ਰ ਕਰਮਚਾਰੀਆਂ ਨੂੰ ਲੋਕਤੰਤਰ ਵਿੱਚ ਪੂਰਨ ਵਿਸ਼ਵਾਸ ਰੱਖਣ, ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਬਰਕਰਾਰ ਰੱਖਦੇ ਹੋਏ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਹਾਜ਼ਰ ਲੋਕਾਂ ਨੂੰ ਵੋਟ ਉਤਸਵ ਵਿੱਚ ਭਾਗੀਦਾਰੀ ਲੈਣ ਦੀ ਵੱਧ ਤੋਂ ਵੱਧ ਅਪੀਲ ਕੀਤੀ ਗਈ। ਇਸ ਵੋਟਰ ਜਾਗਰੂਕਤਾ ਅਭਿਆਨ ਨੂੰ ਸਫਲ ਬਣਾਉਣ ਵਿੱਚ ਫਾਜ਼ਿਲਕਾ 80 ਤੋਂ ਸਵੀਪ ਟੀਮ ਇੰਚਾਰਜ ਸਤਿੰਦਰ ਬਤਰਾ, ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦਾ ਵਿਸ਼ੇਸ਼ ਸਹਿਯੋਗ ਰਿਹਾ।