Arth Parkash : Latest Hindi News, News in Hindi
ਇਹ ਐਮ.ਪੀ ਬਣਾਉਣ ਦੀ ਚੋਣ ਨਹੀਂ, ਇਹ ਚੋਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ: ਰਾਘਵ ਚੱਢਾ ਇਹ ਐਮ.ਪੀ ਬਣਾਉਣ ਦੀ ਚੋਣ ਨਹੀਂ, ਇਹ ਚੋਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ: ਰਾਘਵ ਚੱਢਾ
Monday, 27 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਆਪ ਸੰਸਦ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ,ਲੋਕਾਂ ਤੋਂ ਕੰਗ ਨੂੰ ਸੰਸਦ ਵਿੱਚ ਭੇਜਣ ਦੀ ਕੀਤੀ ਅਪੀਲ

 

ਇਹ ਐਮ.ਪੀ ਬਣਾਉਣ ਦੀ ਚੋਣ ਨਹੀਂ, ਇਹ ਚੋਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ: ਰਾਘਵ ਚੱਢਾ

 

ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਮੈਨੂੰ ਵੋਟ ਪਾਓ, ਸੰਸਦ ਵਜੋਂ ਮੈਂ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਾਂਗਾ: ਮਲਵਿੰਦਰ ਸਿੰਘ ਕੰਗ 

 

ਰੂਪਨਗਰ /ਚੰਡੀਗੜ੍ਹ, 28 ਮਈ

 

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਰੋਡ ਸ਼ੋਅ ਵਿਚ ਲੋਕਾਂ ਦੀ ਭੀੜ ਨੇ ਇਕ ਆਵਾਜ਼ ਵਿਚ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਭਰੋਸਾ ਦਿੱਤਾ ਕਿ ਮਲਵਿੰਦਰ ਕੰਗ ਨੂੰ ਭਾਰੀ ਵੋਟਾਂ ਨਾਲ ਜਿਤਾਵਾਂਗੇ।

 

ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇੱਥੇ ਆਏ ਸਨ ਅਤੇ ਤੁਸੀ ਲੋਕਾਂ ਨੇ ਮੇਰਾ ਮਾਣ-ਸਨਮਾਨ ਰੱਖਦਿਆਂ ਭਾਰੀ ਵੋਟਾਂ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਾਈ। ਉਨ੍ਹਾਂ ਨੇ ਕਿਹਾ ਕਰੀਬ ਸਵਾ 2 ਸਾਲਾਂ ਵਿਚ ਹੀ ਪੰਜਾਬ ਦੀ ਇਮਾਨਦਾਰ ਸਰਕਾਰ ਨੇ ਪੰਜਾਬ ਹਿਤੈਸ਼ੀ ਫ਼ੈਸਲੇ ਲੈ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਨੂੰ ਕਦਮ ਵਧਾ ਰਹੀ ਹੈ। 

 

ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਦਾ ਹੁਣ ਬਿਜਲੀ ਦਾ ਬਿਲ ਜ਼ੀਰੋ ਆ ਰਿਹਾ ਹੈ। ਹਰ ਮੁਹੱਲੇ ਵਿਚ ਮੁਹੱਲਾ ਕਲੀਨਿਕ ਖੋਲੇ ਗਏ ਹਨ ਅਤੇ ਹੋਰ ਵੀ ਖੋਲੇ ਜਾ ਰਹੇ ਹਨ, ਜਿੰਨਾ ਵਿਚ ਲੋਕਾਂ ਨੂੰ ਮੁਫ਼ਤ ਦਵਾਈ ਅਤੇ ਟੈੱਸਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਸਕੂਲਾਂ ਵਿਚ ਕਾਫੀ ਸੁਧਾਰ ਕਰ ਦਿੱਤਾ ਹੈ ਅਤੇ ਐਮੀਨੈਂਸ ਸਕੂਲ ਬਣਾਏ ਜਾ ਰਹੇ ਹਨ। ਪੰਜਾਬ ਦੀ ਕਰੀਬ 43000 ਨੌਜਵਾਨਾਂ ਨੂੰ ਬਿਨਾ ਕਿਸੇ ਰਿਸ਼ਵਤ ਦੇ ਮੈਰਿਟ ਦੇ ਅਧਾਰ ਉੱਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 

 

ਰਾਘਵ ਚੱਢਾ ਨੇ ਕਿਹਾ ਕਿ ਇਹ ਚੋਣ ਕੋਈ ਐਮ.ਪੀ ਬਣਾਉਣ ਦੀ ਚੋਣ ਨਹੀਂ ਹੈ। ਇਹ ਚੋਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਚੋਣ ਲੜੀ ਜਾ ਰਹੀ ਹੈ। ਜੇਕਰ ਨਰਿੰਦਰ ਮੋਦੀ ਫਿਰ ਤੋਂ ਸੱਤਾ ਵਿਚ ਆ ਜਾਂਦੇ ਹਨ ਤਾਂ ਦੇਸ਼ ਦਾ ਲੋਕਤੰਤਰ ਨੂੰ ਖ਼ਤਮ ਕਰਨ ਦੇ ਨਾਲ-ਨਾਲ ਚੋਣ ਪ੍ਰਣਾਲੀ ਨੂੰ ਵੀ ਖ਼ਤਮ ਕਰ ਦਿੱਤਾ ਜਾਵੇਗਾ। ਇਸ ਲਈ ਹੁਣ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਜ਼ਿੰਮੇਵਾਰੀ ਤੁਹਾਡੇ ਹੱਥ ਹੈ, ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਆਪਣੀ ਵੋਟ ਦੀ ਤਾਕਤ ਨਾਲ ਮੋਦੀ ਨੂੰ ਦੇਸ਼ ਦੀ ਸਿਆਸਤ ਵਿਚੋਂ ਬਾਹਰ ਕੱਢ ਕੇ ਦੇਸ਼ ਦੇ ਲੋਕਤੰਤਰ ਬਚਾਓ। 

 

ਰਾਘਵ ਚੱਢਾ ਨੇ ਕਿਹਾ ਕਿ ਜੇਕਰ ਤੁਸੀ ਆਮ ਆਦਮੀ ਪਾਰਟੀ ਦੇ 13 ਦੇ 13 ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਦਿੰਦੇ ਹੋ ਤਾਂ ਸਾਡੀ ਤਾਕਤ ਕਈ ਗੁਣਾ ਵੱਧ ਜਾਵੇਗੀ ਅਤੇ ਅਸੀਂ ਇਸ ਤਾਕਤ ਨਾਲ ਪੰਜਾਬ ਦੇ ਰੋਕੇ ਗਏ ਕਰੋੜਾਂ ਦੇ ਫੰਡਾਂ ਨੂੰ ਜਾਰੀ ਕਰਵਾਵਾਂਗੇ। 

 

ਉਮੀਦਵਾਰ ਮਲਵਿੰਦਰ ਕੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਮਾਨ ਸਰਕਾਰ ਦੀ ਬੇਮਿਸਾਲ ਕਾਰਗੁਜ਼ਾਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਵੋਟ ਪਾਉਣ। ਉਹ ਅਨੰਦਪੁਰ ਦੇ ਸੰਸਦ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।