Arth Parkash : Latest Hindi News, News in Hindi
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਅੱਗੇ ਹੋ ਕੇ ਅਗਵਾਈ ਕੀਤੀ
Friday, 31 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

 

ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਅੱਗੇ ਹੋ ਕੇ ਅਗਵਾਈ ਕੀਤੀ

 

ਮਤਦਾਨ ਪ੍ਰਕਿਰਿਆ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਲੋਕਾਂ ’ਚ ਭੈਅ-ਰਹਿਤ ਮਾਹੌਲ ਬਰਕਰਾਰ ਰੱਖਣ ਲਈ ਫੀਲਡ ਵਿੱਚ ਪੂਰਾ ਦਿਨ ਬਿਤਾਇਆ 

 

ਐਸ.ਏ.ਐਸ.ਨਗਰ, 1 ਜੂਨ, 2024: 

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਲਈ ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਮਤਦਾਨ ਨੂੰ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਕੀਤੀ।

 ਪੂਰੇ ਦਿਨ ਦੌਰਾਨ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਸਮੇਤ ਅਧਿਕਾਰੀ ਪੂਰੀ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਡਟੇ ਰਹੇ। ਅਧਿਕਾਰੀਆਂ ਨੇ ਜ਼ਿਲ੍ਹੇ ਵਿੱਚ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਤਾਂ ਜੋ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨੂੰ ਯਕੀਨੀ ਬਣਾਉਣ। ਇਸ ਦੌਰੇ ਦੌਰਾਨ ਅਧਿਕਾਰੀਆਂ ਨੇ ਨਾ ਸਿਰਫ਼ ਵੋਟਰਾਂ ਨਾਲ ਗੱਲਬਾਤ ਕੀਤੀ ਸਗੋਂ ਉਨ੍ਹਾਂ ਪੋਲਿੰਗ ਡਿਊਟੀ ’ਤੇ ਤਾਇਨਾਤ ਸਟਾਫ਼ ਤੋਂ ਸਮੁੱਚੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ।

 ਇਸੇ ਤਰ੍ਹਾਂ ਉਨ੍ਹਾਂ ਨੌਜਵਾਨ ਵੋਟਰਾਂ ਨੂੰ ਵੀ ਉਤਸ਼ਾਹਿਤ ਕੀਤਾ ਅਤੇ ਪੋਲਿੰਗ ਬੂਥਾਂ ’ਤੇ ਪ੍ਰਸ਼ਾਸਨ ਵੱਲੋਂ ਤਾਇਨਾਤ ਵਲੰਟੀਅਰਾਂ ਅਤੇ ਹੋਰ ਸਟਾਫ ਦੀ ਪਿੱਠ ਥਪਥਪਾਈ। ਅਧਿਕਾਰੀਆਂ ਨੇ ਫੀਲਡ ਦਾ ਦੌਰਾ ਕਰਕੇ ਅਮਨ ਕਾਨੂੰਨ ਦੀ ਸਮੁੱਚੀ ਸਥਿਤੀ ’ਤੇ ਵੀ ਸਖ਼ਤ ਨਜ਼ਰ ਰੱਖੀ।

 ਡੀ ਸੀ ਅਤੇ ਐਸ ਐਸ ਪੀ ਨੇ ਚੋਣਾਂ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ ਕਿ ਚੋਣ ਪ੍ਰਕਿਰਿਆ ਵਿੱਚ ਕੋਈ ਵਿਘਨ ਨਾ ਪਵੇ।

 ਅਧਿਕਾਰੀਆਂ ਨੇ ਪੋਲਿੰਗ ਬੂਥਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਸੁਰੱਖਿਆ ਲਈ ਬੂਥਾਂ ’ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।