ਚੱਕ ਬੰਨ ਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜਿਲਕਾ 3 ਜੂਨ
ਮਾਣਯੋਗ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਜੀ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਚੱਕ ਬੰਨ ਵਾਲਾ ਵਿਖੇ ਮਲੇਰੀਆ ਕੈਂਪ ਲਗਾਇਆ ਗਿਆ।। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ।ਇਹ ਮੱਛਰ ਖੜੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ । ਮਲੇਰੀਆ ਦੇ ਲਛੱਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਵਿਕਾਸ ਕੁਮਾਰ,
ਨੇ ਦੱਸਿਆ ਕਿ ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਏ ਐਨ ਐਮ ਕਾਂਤਾ ਰਾਣੀ, ਵੀਨਾ ਰਾਣੀ ਸੀ ਐਚ ਓ ਰਾਜਿੰਦਰ ਰਿਵਾੜ ਹਾਜ਼ਰ ਸਨ।