Arth Parkash : Latest Hindi News, News in Hindi
ਕਾਊਟਿੰਗ ਸਟਾਫ ਦੀ ਦੂਸਰੀ ਰੈਂਡੇਮਾਈਜੇਸ਼ਨ ਕਾਉਂਟਿੰਗ ਅਬਜਰਵਰਾਂ ਦੀ ਨਿਗਰਾਨੀ ਹੇਠ ਕੀਤੀ ਗਈ ਕਾਊਟਿੰਗ ਸਟਾਫ ਦੀ ਦੂਸਰੀ ਰੈਂਡੇਮਾਈਜੇਸ਼ਨ ਕਾਉਂਟਿੰਗ ਅਬਜਰਵਰਾਂ ਦੀ ਨਿਗਰਾਨੀ ਹੇਠ ਕੀਤੀ ਗਈ
Sunday, 02 Jun 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ

ਕਾਊਟਿੰਗ ਸਟਾਫ ਦੀ ਦੂਸਰੀ ਰੈਂਡੇਮਾਈਜੇਸ਼ਨ ਕਾਉਂਟਿੰਗ ਅਬਜਰਵਰਾਂ ਦੀ ਨਿਗਰਾਨੀ ਹੇਠ ਕੀਤੀ ਗਈ

ਫਾਜ਼ਿਲਕਾ, 3 ਜੂਨ :

ਲੋਕ ਸਭਾ ਚੋਣਾਂ 2024 ਦੌਰਾਨ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਲਗਾਏ ਜਾਣ ਵਾਲੇ ਕਾਉਂਟਿੰਗ ਸਟਾਫ ਦੀ ਦੂਸਰੀ ਰੈਂਡੇਮਾਈਜੇਸ਼ਨ ਅਬੋਹਰ ਤੇ ਬਲੂਆਣਾ ਹਲਕੇ ਲਈ ਤਾਇਨਾਤ ਕਾਉਂਟਿੰਗ ਅਬਜਰਵਰ ਪੂਨਮ ਮਹਿਤਾ ਅਤੇ ਫਾਜ਼ਿਲਕਾ ਤੇ ਜਲਾਲਾਬਾਦ ਹਲਕੇ ਲਈ ਬੁਪੋਈ ਪੂਰੋਇਕ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਨਿਗਰਾਨੀ ਵਿਚ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ 14-14 ਗਿਣਤੀ ਟੇਬਲ ਲੱਗਣਗੇ। ਹਰੇਕ ਟੇਬਲ ਤੇ ਇਕ ਕਾਉਂਟਿੰਗ ਸੁਪਰਵਾਇਜਰ, ਇਕ ਮਾਇਕ੍ਰੋ ਅਬਜਰਵਰ ਤੇ ਇਕ ਸਹਾਇਕ ਤਾਇਨਾਤ ਹੋਵੇਗਾ। ਇਸ ਲਈ ਲੋਂੜੀਂਦੇ ਸਟਾਫ ਦੀ ਜਰੂਰਤ ਤੋਂ 30 ਫੀਸਦੀ ਵੱਧ ਸਟਾਫ ਦੀ ਗਿਣਤੀ ਜੋੜ ਕੇ ਉਕਤ ਮੰਗ ਅਨੁਸਾਰ ਦੂਸਰੀ ਰੈਂਡੇਮਾਇਜੇਸ਼ਨ ਨਾਲ ਸਟਾਫ ਦੀ ਵੰਡ ਕੀਤੀ ਗਈ ਹੈ।

ਫਾਜ਼ਿਲਕਾ ਜ਼ਿਲ੍ਹੇ ਵਿਚ ਫਾਜ਼ਿਲਕਾ ਤੇ ਜਲਾਲਾਬਾਦ ਹਲਕੇ ਦੀ ਗਿਣਤੀ ਫਾਜ਼ਿਲਕਾ ਵਿਖੇ ਅਤੇ ਅਬੋਹਰ ਤੇ ਬੱਲੂਆਣਾ ਦੀ ਗਿਣਤੀ ਅਬੋਹਰ ਵਿਖੇ ਹੋਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਲ ਡੀ ਐਮ ਮਨੀਸ਼, ਡੀਟੀਸੀ ਮਨੀਸ਼ ਠੁਕਰਾਲ ਵੀ ਹਾਜਰ ਸਨ