Arth Parkash : Latest Hindi News, News in Hindi
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ
Tuesday, 04 Jun 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 05 ਜੂਨ:

ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਅਤੇ ਬਹਾਦਰ ਬੱਚਿਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਣਾ ਹੈ। ਕੋਈ ਵੀ ਬੱਚਾ ਜਿਸ ਦੀ ਉਮਰ 5 ਸਾਲ ਤੋਂ 18 ਸਾਲ (31 ਜੁਲਾਈ 2024 ਤੱਕ) ਹੋਵੇ, ਜੋ ਭਾਰਤੀ ਨਾਗਰਿਕ ਹੋਵੇ ਅਤੇ ਭਾਰਤ ਵਿੱਚ ਰਹਿ ਰਿਹਾ ਹੋਵੇ, ਇਸ ਪੁਰਸਕਾਰ ਲਈ ਅਰਜੀ ਦੇ ਸਕਦਾ ਹੈ। ਇਹ ਅਰਜੀਆਂ ਸਿਰਫ ਆਨਲਾਈਨ ਪੋਰਟਲ https://Awards.gov.in ’ਤੇ ਪ੍ਰਾਪਤ ਕੀਤੀਆਂ ਜਾਣੀਆਂ ਹਨ।

              ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਅਰਜੀਆਂ ਸਿਰਫ ਆਨਲਾਈਨ ਪੋਰਟਲ ਰਾਹੀਂ ਮਿਤੀ 31 ਜੁਲਾਈ 2024 ਤੱਕ ਭਰੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 5 ਤੋਂ 18 ਸਾਲ ਤੱਕ ਦੀ ਉਮਰ ਵਾਲੇ ਹੋਣਹਾਰ ਬੱਚੇ ਜਿੰਨ੍ਹਾਂ ਨੇ ਸੱਭਿਆਚਾਰ ਅਤੇ ਨਵੀਨਤਾ, ਖੇਡਾਂ, ਸਮਾਜ-ਸੇਵਾ, ਵਿਗਿਆਨ ਅਤੇ ਤਕਨਾਲੌਜੀ, ਵਾਤਾਵਰਨ ਅਤੇ ਕਲਾ ਦੇ ਖੇਤਰਾਂ ਵਿੱਚ ਸਮਾਜ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ, ਉਹ ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਇਸ ਲਈ ਉਨ੍ਹਾਂ ਉਪਰੋਕਤ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸ੍ਰੀ ਮੁਕਤਸਰ ਸਹਿਬ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਅਪਲਾਈ ਕਰਨ ਲਈ ਅਪੀਲ ਕੀਤੀ।

              ਉਹਨਾਂ ਨੇ ਦੱਸਿਆ  ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਬਹਾਦਰ ਬੱਚਿਆਂ ਨੂੰ  ਉਹਨਾਂ ਵਲੋਂ ਕੀਤੇ ਬਹਾਦਰੀ ਦੇ ਕੰਮ ਲਈ ਪੁਰਸਕਾਰ ਦਿੱਤਾ ਜਾਣਾ ਹੈ ਉਕਤ ਪੁਰਸਕਾਰਾਂ ਨੂੰ ਅਪਲਾਈ ਕਰਨ ਲਈ ਬਣੇ ਵੈਬ ਪੋਰਟਲ ਤੇ ਦੋ ਤਰਾਂ ਦੇ ਵਿਕਲਪ ਹਨ, ਜਿਨ੍ਹਾਂ ਰਾਹੀਂ ਬਿਨੈਕਾਰ ਖੁਦ ਫਾਰਮ ਭਰ ਸਕਦਾ ਹੈ ਜਾਂ ਫਿਰ ਬੱਚੇ ਦੇ ਮਾਤਾ-ਪਿਤਾ/ ਅਧਿਕਾਰੀ/ ਅਧਿਆਪਕ ਆਦਿ ਵੀ ਬੱਚੇ ਨੂੰ ਨਾਮਜਦ ਕਰ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।