Arth Parkash : Latest Hindi News, News in Hindi
ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫ਼ਸਲ ਬਾਰੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫ਼ਸਲ ਬਾਰੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ
Tuesday, 11 Jun 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

--ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫ਼ਸਲ ਬਾਰੇ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 12 ਜੂਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਅਫ਼ਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ।

          ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਮੁੱਢਲੇ ਪ੍ਰਬੰਧ ਅਤੇ ਨਰਮੇ ਦੀ ਫ਼ਸਲ ਦੀ ਕਾਸ਼ਤ ਲਈ ਖਾਦਾਂ, ਸਪਰੇਹਾਂ, ਕੀੜੇ-ਮਕੌੜੇ, ਬਿਮਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣ ਦੇ ਨਾਲ-ਨਾਲ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲੱਗਭਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੱਗਭਗ 10-20 ਫੀਸਦੀ ਪਾਣੀ ਧਰਤੀ ਵਿੱਚ ਰੀਚਾਰਜ ਹੁੰਦਾ ਹੈ। ਇਸ ਵਿਧੀ ਰਾਹੀਂ ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ। ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀ, ਖੇਤ ਦੀ ਤਿਆਰੀ, ਬੀਜ਼ ਦੀ ਦਰ, ਬੀਜ਼ ਸੋਧ ਅਤੇ ਬੀਜਣ, ਸਿੰਚਾਈ, ਤੱਤਾਂ ਦੀ ਘਾਟ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਿਛਲੇ ਸਾਲਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਹਾਜ਼ਰੀਨ ਕਿਸਾਨਾਂ ਨੇ ਵੀ ਆਪਣੇ ਤਜ਼ਰਬੇ ਅਤੇ ਵਿਚਾਰ ਸਾਂਝੇ ਕੀਤੇ।

          ਕੈਂਪ ਦੌਰਾਨ ਖੇਤੀਬਾੜੀ ਉਪ-ਨਿਰਿਖਕ ਅਮਨਵੀਰ ਕੌਰ ਵੱਲੋਂ ਮਿੱਟੀ ਪਾਣੀ ਦੇ ਸੈਂਪਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਗੁਰਟੇਕ ਸਿੰਘ ਵੱਲੋਂ ਪੀ.ਐਮ.ਕਿਸਾਨ ਸਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਕੈਂਪ ਦੌਰਾਨ ਹਾਜ਼ਰੀਨ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ।