Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
Thursday, 13 Jun 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
- ਸਰਫੇਸੀ ਐਕਟ ਅਧੀਨ ਕੀਤੇ ਗਏ ਫੈਸਲਿਆਂ ਦੇ ਕਬਜ਼ੇ 15 ਜੁਲਾਈ ਤੱਕ ਦਿਵਾਉਣ ਦੀ ਹਦਾਇਤ
- ਜ਼ਮੀਨੀ ਮਾਲੀਏ ਦੀ ਰਿਕਵਰੀ, ਪਟੀਸ਼ਨ ਕੇਸ, ਪੈਡਿੰਗ ਇੰਨਕੁਆਇਰੀਆਂ, ਸਪੈਸ਼ਲ ਗਿਰਦਾਵਰੀਆਂ ਆਦਿ ਦੇ ਪੈਡਿੰਗ ਕੇਸਾਂ ਬਾਰੇ ਕੀਤਾ ਰੀਵਿਊ

ਮੋਗਾ, 14 ਜੂਨ (2024) -
ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਬਾਘਾਪੁਰਾਣਾ ਦੇ ਉਪ ਮੰਡਲ ਮੈਜਿਸਟ੍ਰੇਟ ਸ੍ਰ ਹਰਕੰਵਲਜੀਤ ਸਿੰਘ, ਮੋਗਾ ਦੇ ਉਪ ਮੰਡਲ ਮੈਜਿਸਟ੍ਰੇਟ ਸ੍ਰ ਸਾਰੰਗਪ੍ਰੀਤ ਸਿੰਘ, ਧਰਮਕੋਟ ਦੇ ਉਪ ਮੰਡਲ ਮੈਜਿਸਟ੍ਰੇਟ ਸ੍ਰ ਜਸਪਾਲ ਸਿੰਘ ਬਰਾੜ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।  
ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਸਰਫੇਸੀ ਐਕਟ ਅਧੀਨ ਕੀਤੇ ਗਏ ਫੈਸਲਿਆਂ ਦੇ ਕਬਜ਼ੇ 15 ਜੁਲਾਈ ਤੱਕ ਦਿਵਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਮੋਗਾ ਵਿੱਚ ਅਜਿਹੇ 250 ਮਾਮਲੇ ਬਕਾਇਆ ਪਏ ਹਨ।
ਜ਼ਮੀਨੀ ਮਾਲੀਏ ਦੀ ਰਿਕਵਰੀ, ਪਟੀਸ਼ਨ ਕੇਸ, 6 ਮਹੀਨਿਆਂ ਤੋਂ ਪੈਡਿੰਗ ਪਈਆਂ ਇੰਨਕੁਆਇਰੀਆਂ, ਰੈਵੀਨਿਊ ਲੋਕ ਅਦਾਲਤਾਂ, ਸਪੈਸ਼ਲ ਗਿਰਦਾਵਰੀਆਂ ਆਦਿ ਦੇ ਪੈਡਿੰਗ ਪਏ ਕੇਸਾਂ ਬਾਰੇ ਰੀਵਿਊ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਵੱਖ-ਵੱਖ ਪੱਧਰ 'ਤੇ ਪੈਡਿੰਗ ਪਏ ਇੰਤਕਾਲਾਂ ਨੂੰ ਬਿਨ੍ਹਾਂ ਦੇਰੀ ਨਿਪਟਾਉਣ ਦੇ ਆਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਤਹਿਸੀਲਾਂ ਵਿੱਚ ਲੈਂਡ ਸਬੰਧੀ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਵੱਖ ਵੱਖ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਡੀਡ ਰਾਈਟਰ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ ਕਵਾਇਦ ਸ਼ੁਰੂ ਕਰਨ ਦਾ ਵੀ ਫੈਸਲਾ ਕੀਤਾ ਗਿਆ।