ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦਾ ਰਿਵਾਇਜ਼ਡ ਸ਼ਡਿਊਲ ਜਾਰੀ
ਹੁਣ 31 ਜੁਲਾਈ 2024 ਤੱਕ ਕੀਤੇ ਜਾ ਸਕਦੇ ਹਨ ਫਾਰਮ ਪ੍ਰਾਪਤ
ਮਾਨਸਾ, 15 ਜੂਨ :
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ ਸ਼ਡਿਊਲ ਵਿੱਚ ਸੋਧ ਕਰਦੇ ਹੋਏ ਰਿਵਾਇਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਜਾਰੀ ਸ਼ਡਿਊਲ ਅਨੁਸਾਰ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 21 ਅਕਤੂਬਰ 2023 ਤੋਂ ਸ਼ੁਰੂ ਹੋ ਕੇ 30 ਅਪ੍ਰੈਲ 2024 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰੰਤੂ ਹੁਣ ਰਿਵਾਈਜਡ ਸ਼ਡਿਊਲ ਅਨੁਸਾਰ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ ਵਾਧਾ ਕਰਕੇ 31 ਜੁਲਾਈ 2024 ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਰਿਵਾਈਜ਼ਡ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 21 ਅਗਸਤ 2024 ਨੂੰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ ਅਤੇ ਇਤਰਾਜ਼ 11 ਸਤੰਬਰ 2024 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਇਹਨਾ ਦਾ ਨਿਪਟਾਰਾ 20 ਸਤੰਬਰ 2024 ਤੱਕ ਕੀਤਾ ਜਾਵੇਗਾ, ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 05 ਅਕਤੂਬਰ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀ ਸ਼ਰਤਾ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਰਮ ਭਰਨ ਸਮੇਂ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਈ.ਸੀ.ਆਈ. ਵੱਲੋਂ ਜਾਰੀ ਵੋਟਰ ਆਈ.ਡੀ. ਕਾਰਡ (ਫੋਟੋ ਵਾਲਾ), ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕਰਮਚਾਰੀਆਂ ਨੂੰ ਜਾਰੀ ਸਰਵਿਸ ਆਈ.ਡੀ. ਕਾਰਡ ਫੋਟੋ ਸਮੇਤ ਜਿਸਨੂੰ ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀ ਵੱਲੋਂ ਜਾਰੀ ਕੀਤਾ ਹੋਵੇ, ਬੈਂਕ/ਡਾਕਖਾਨੇ ਵੱਲੋਂ ਜਾਰੀ ਪਾਸਬੁੱਕ ਫੋਟੋ ਸਮੇਤ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਮਿਨੀਸਟਰੀ ਆਫ਼ ਲੇਬਰ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸਰਕਾਰੀ ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਐਮ.ਪੀਜ਼, ਐਮ.ਐਲ.ਏਜ਼ ਅਤੇ ਐਮ.ਐਲ.ਸੀਜ਼ ਨੂੰ ਜਾਰੀ ਦਫ਼ਤਰੀ ਸ਼ਨਾਖ਼ਤੀ ਕਾਰਡ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰੇਗਾ