Arth Parkash : Latest Hindi News, News in Hindi
ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ  ਜ਼ਿਲ੍ਹਾ ਜੇਲ੍ਹ ਅਤੇ ਮੈਡੀਕਲ ਕੈਂਪ ਜਾਗਰੂਕਤਾ ਸੈਮੀਨਾਰ ਦਾ ਕੀਤਾ ਨਿਰੀਖ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ  ਜ਼ਿਲ੍ਹਾ ਜੇਲ੍ਹ ਅਤੇ ਮੈਡੀਕਲ ਕੈਂਪ ਜਾਗਰੂਕਤਾ ਸੈਮੀਨਾਰ ਦਾ ਕੀਤਾ ਨਿਰੀਖਣ
Saturday, 15 Jun 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ 

 

ਸ੍ਰੀ ਮੁਕਤਸਰ ਸਾਹਿਬ  15  ਜੂਨ  

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੀਆਂ ਹਦਾਇਤਾਂ ਤੇ  ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਤਹਿਤ  ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ  ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।

        ਸਕੱਤਰ ਨੇ ਦੱਸਿਆ 

ਕਿ ਜਿਲ੍ਹਾਂ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕੀਤੀ ਜਾ ਰਹੀ ਹੈ ਅਤੇ  ਉਸਦੀ ਸਮੀਖਿਆ ਹਰੇਕ ਹਫਤੇ ਕੀਤੀ ਜਾ ਰਹੀ ਹੈ । 

   ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ ਅਤੇ ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। 

    ਜ਼ਿਲ੍ਹਾਂ ਜੇਲ੍ਹ ਵਿਚ  ਹਵਾਲਾਤੀਆਂ/ਕੈਦੀਆਂ ਨੂੰ ਚਮੜੀ ਦੇ ਰੋਗਾਂ ਸਬੰਧੀ ਇੱਕ ਮੈਡੀਕਲ ਕੈਂਪ ਲਗਾਇਆ ਗਿਆ ਡਾ. ਆਲਮਜੀਤ ਸਿੰਘ (ਸਕਿੰਨ ਐਂਡ ਵੀ.ਡੀ.) ਜੀਆਂ ਵਲੋ ਜੇਲ੍ਹ ਵਿਚ ਬੰਦ ਹਲਵਾਲੀਆਂ/ਕੈਦੀਆਂ ਦਾ ਚੈਕਅਪ ਕਰਕੇ ਜ਼ਰੂਰਤ ਅਨੁਸਾਰ ਦਵਾਈ ਦਿੱਤੀ ਗਈ। 

  ਇਸ ਮੌਕੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਨੇ  ਮੈਡੀਕਲ ਸਿਹਤ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ । ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਸੱਕਤਰ ਸਾਹਿਬ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿਖੇ ਮਿਤੀ 29.07.2024 ਤੋਂ ਮਿਤੀ. 03.08.2024 ਤੱਕ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜੇਕਰ ਕਿਸੇ ਧਿਰ ਦਾ ਮਾਨਯੋਗ ਸੁਪਰੀਮ ਕੋਰਟ ਵਿਚ ਕੇਸ ਲੰਬਿਤ ਹੈ ਤਾਂ ਉਹ ਆਪਣੇ ਝਗੜੇ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਵਿਚ ਕਰਵਾ ਸਕਦਾ ਹੈ।