Arth Parkash : Latest Hindi News, News in Hindi
ਕਣਕ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ 23.31 ਫੀਸਦੀ ਵਾਧਾ - ਡਿਪਟੀ ਕਮਿਸ਼ਨਰ  ਕਣਕ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ 23.31 ਫੀਸਦੀ ਵਾਧਾ - ਡਿਪਟੀ ਕਮਿਸ਼ਨਰ 
Sunday, 16 Jun 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ 

 

-ਕਣਕ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ 23.31 ਫੀਸਦੀ ਵਾਧਾ - ਡਿਪਟੀ ਕਮਿਸ਼ਨਰ 

 

 

ਫਰੀਦਕੋਟ : 17 ਜੂਨ 2024   ਜਿ਼ਲਾ ਫਰੀਦਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ 2024 ਦੌਰਾਨ ਚਲਾਈਆਂ ਗਈਆਂ ਮੁਹਿੰਮਾਂ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ ਝੋਨੇ ਦੀ ਖੇਤੀ ਵਿਚ ਖਪਤ ਹੁੰਦੇ ਵਧੇਰੇ ਪਾਣੀ ਅਤੇ ਪ੍ਰਦੂਸ਼ਣ ਨਾਲ ਪੈਦਾ ਹੁੰਦੀਆਂ ਸਮੱਸਿਆਵਾਂ ਤੋਂ ਚਿੰਤਿਤ ਕਿਸਾਨ ਇਸ ਵਾਰ ਝੋਨੇ ਦੀਆਂ ਪੱਕਣ ਵਿਚ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਪੂਸਾ 44 ਅਤੇ ਪੀਲੀ ਪੂਸਾ ਨੂੰ ਤਿਆਗ ਕੇ ਪੱਕਣ ਵਿਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਪੀ ਆਰ 131,ਪੀ ਆਰ 126 ਕਿਸਮ ਅਤੇ ਬਾਸਮਤੀ ਦੀਆਂ ਕਿਸਮਾਂ ਦੀ ਕਾਸ਼ਤ ਵੱਲ ਜਿਆਦਾ ਰੁਝਾਨ ਦੇਖਣ ਨੂੰ ਮਿਲ ਰਿਹਾ ,ਜੋ ਭਵਿੱਖ ਦੀ ਖੇਤੀ ਲਈ ਸ਼ੁਭ ਸੰਕੇਤ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੌਰਾਨ ਚਲਾਈਆਂ ਗਈਆਂ ਮੁਹਿੰਮਾਂ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ।

ਉਨ੍ਹਾਂ ਦੱਸਿਆ ਕਿ ਪੀ ਐਮ ਕਿਸਾਨ ਸਕੀਮ ਤਹਿਤ ਹਰ ਸਾਲ ਜ਼ਿਲੇ ਦੇ ਕੁੱਲ 43611 ਕਿਸਾਨਾਂ ਦੇ ਖਾਤਿਆਂ ਵਿੱਚ 6000/- ਰੁਪਏ ਆਉਂਦੇ ਹਨ ਜਿਸ ਦਾ ਮੁੱਖ ਮਕਸਦ ਕਿਸਾਨਾਂ ਦੁਆਰਾ ਫਸਲਾਂ ਦੀ ਕਾਸ਼ਤ ਉੱਪਰ ਕੀਤੇ ਜਾਂਦੇ ਖੇਤੀ ਖਰਚਿਆਂ ਦੀ ਕੁਝ ਹੱਦ ਤੱਕ ਪੂਰਤੀ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਲਾਭ ਲੈਣ ਲਈ ਲਾਭਪਾਤਰੀ ਦੀ ਈ ਕੇ ਵਾਈ ਸੀ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ ਇੱਕ ਹਫਤੇ ਲਈ ਚਲਾਈ ਗਈ ਮੁਹਿੰਮ ਸਦਕਾ  ਈ ਕੇ ਵਾਈ ਸੀ 63% ਤੋਂ ਵਧ ਕੇ 75 ਫੀਸਦੀ  ਹੋ ਗਈ ,ਜੋ ਪੰਜਾਬ ਪੱਧਰ ਤੇ ਪਹਿਲੇ ਨੰਬਰ ਤੇ ਆਉਂਦੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਕੁੱਲ ਇੱਕ ਲੱਖ ਪੰਦਰਾਂ ਹਜ਼ਾਰ ਪੰਜ ਸੌ ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੀ ਗਈ ਸੀ ਜਿਸ ਤੋਂ ਕੁੱਲ 6 ਲੱਖ 23 ਹਜ਼ਾਰ ਮੀਟ੍ਰਿਕ ਟਨ ਪੈਦਾਵਾਰ ਹੋਈ ਹੈ ਅਤੇ ਔਸਤਣ ਪੈਦਾਵਾਰ 5393 ਕਿਲੋ ਗ੍ਰਾਮ ਪ੍ਰਤੀ ਹੈਕਟੇਅਰ ਰਹੀ ਹੈ ਜਦ ਕਿ ਪਿਛਲੇ ਸਾਲ ਔਸਤਣ ਪੈਦਾਵਾਰ 4373 ਕਿਲੋ ਗ੍ਰਾਮ ਪ੍ਰਤੀ ਹੈਕਟੇਅਰ ਸੀ ਅਤੇ ਇਸ ਤਰਾਂ ਔਸਤਣ ਪੈਦਾਵਾਰ ਵਿੱਚ 23.30 % ਦਾ ਵਾਧਾ ਦਰਜ ਕੀਤਾ ਗਿਆ,ਇਸ ਤਰਾਂ ਜ਼ਿਲਾ ਫਰੀਦਕੋਟ ਕਣਕ ਦੀ ਔਸਤਣ ਪੈਦਾਵਾਰ ਪੱਖੋਂ 7ਵੇਂ ਸਥਾਨ ਤੇ ਰਿਹਾ ਜਦ ਕਿ ਪਿਛਲੇ ਸਾਲ 19ਵਾਂ ਸਥਾਨ ਸੀ।

ਉਨ੍ਹਾਂ ਇਸ ਵਾਧੇ ਦਾ ਕਾਰਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਯੋਜਨਾਬੱਦ ਤਰੀਕੇ ਨਾਲ ਮੁਹਿੰਮ ਚਲਾ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਵਿਕਸਿਤ ਨਵੀਨਤਮ ਕਾਸਤਕਾਰੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣਾ,ਕਿਸਾਨਾਂ ਦੁਆਰਾ ਕੀਤੀ ਮਿਹਨਤ,ਨਦੀਨਾਂ ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਰੋਕਥਾਮ, ਕਣਕ ਦੇ ਪੱਕਣ ਸਮੇਂ ਮੌਸਮ ਦਾ ਅਨਕੂਲ ਰਹਿਣਾ,ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜੇ ਬਗੈਰ ਨਵੀਨਤਮ ਖੇਤੀ ਮਸ਼ੀਨਰੀ ਜਿਵੇਂ ਸਰਫੇਸ ਸੀਡਰ,ਸਮਾਰਟ ਸੀਡਰ,ਸੁਪਰ ਸੀਡਰ ਜਾਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਆਦਿ ਹਨ।

ਉਨ੍ਹਾਂ ਦੱਸਿਆ ਕਿ ਇਸ ਵਾਰ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਦੀਆਂ ਘਟਨਾਵਾਂ ਵਿੱਚ ਵੀ 30.17 ਫੀਸਦੀ ਕਮੀ ਦਰਜ ਕੀਤੀ ਗਈ ਜੋ ਕਿ ਪੰਜਾਬ ਭਰ ਵਿੱੱਚੋਂ ਦੂਜੇ ਸਥਾਨ ਤੇ ਹੈ ਜਦ ਕਿ ਪਿਛਲੇ ਸਾਲ ਇਹ ਕਮੀ 11.75 % ਕਮੀ ਦਰਜ ਕੀਤੀ ਗਈ ਸੀ।

ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਮਿਹਨਤੀ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆ ਆਸ ਪ੍ਰਗਟਾਈ ਕਿ ਸਾਉਣੀ ਸੀਜ਼ਨ ਦੌਰਾਨ ਵੀ ਅਜਿਹੀਆਂ ਪ੍ਰਾਪਤੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਾਨਾਵਾਂ ਨੂੰ ਘਟਾ ਕੇ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਮਿਥਿਆ ਗਿਆ ਜਿਸ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀਆਂ ਪੱਕਣ ਵਿੱਚ ਵੱਧ ਸਮਾਂ ਲੈਣ ਵਾਲੀਆ ਕਿਸਮਾਂ ਦੀ ਬਿਜਾਏ ਪੱਕਣ ਵਿੱਚ ਘੱਟ ਸਮਾਂ ਲੈਣ ਵਾਲੀਆ ਕਿਸਮਾਂ ਜਿਵੇਂ ਪੀ ਆਰ 126 ਅਤੇ 131 ਦੀ ਲਵਾਈ ਕਰਨ ਤਾਂ ਜੋ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਦੇ ਨਾਲ ਨਾਲ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਿਆ ਜਾ ਸਕੇ ।