ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ
ਉਰਦੂ ਆਮੋਜ਼ ਜਮਾਤ ਦੇ ਦਾਖ਼ਲੇ ਲਈ ਅਰਜ਼ੀਆਂ ਦੀ ਮੰਗ
30 ਜੂਨ ਤੱਕ ਭਰੇ ਜਾ ਸਕਣਗੇ ਫਾਰਮ
ਫਿਰੋਜ਼ਪੁਰ 19 ਜੂਨ (2024) ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵਿਖੇ ਜੁਲਾਈ-ਦਸੰਬਰ 2024 ਲਈ ਉਰਦੂ ਆਮੋਜ਼ ਸਿਖਲਾਈ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਨੇ ਦੱਸਿਆ ਕਿ ਉਰਦੂ ਆਮੋਜ਼ ਕੋਰਸ ਦੀ ਮਿਆਦ 6 ਮਹੀਨੇ ਅਤੇ ਕਲਾਸ ਦਾ ਸਮਾਂ ਰੋਜ਼ਾਨਾ 1 ਘੰਟਾ ਹੋਵੇਗਾ ਅਤੇ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਉਰਦੂ ਆਮੋਜ਼ ਦੀ ਸਿਖਲਾਈ ਲਈ ਫਾਰਮ 30 ਜੂਨ 2024 ਤੱਕ ਭਰੇ ਜਾ ਸਕਦੇ ਹਨ। ਦਾਖ਼ਲਾ ਲੈਣ ਦੇ ਚਾਹਵਾਨ ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੀ-ਬਲਾਕ, ਦੂਜੀ ਮੰਜ਼ਿਲ, ਕਮਰਾ ਨੰ: ਬੀ-209 ਤੋਂ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕਰ ਸਕਦੇ ਹਨ। ਦਾਖ਼ਲਾ ਫ਼ਾਰਮ ਭਰਨ ਉਪਰੰਤ 28 ਜੂਨ ਤੱਕ ਦਸਤੀ ਜਮਾਂ ਕਰਵਾਏ ਜਾ ਸਕਦੇ ਹਨ ਜਾਂ ਦਫਤਰ ਦੀ ਈ-ਮੇਲ ਆਈ.ਡੀ dlo.fzr.18@gmail.com ਤੇ 30 ਜੂਨ ਤੱਕ ਭੇਜੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਰਦੂ ਆਮੋਜ਼ ਦੇ ਸੈਸ਼ਨ ਦੀ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਯਕਮੁਸ਼ਤ 500 ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਸਬਧੀ ਹੋਰ ਜਾਣਕਾਰੀ ਲਈ ਇਸ ਦਫ਼ਤਰ ਦੇ ਸੀਨੀਅਰ ਸਹਾਇਕ ਸ੍ਰੀ ਰਮਨ ਕੁਮਾਰ ਦੇ ਮੋਬਾਈਲ ਨੰਬਰ 87270-22686 ਤੇ ਸੰਪਰਕ ਕੀਤਾ ਜਾ ਸਕਦਾ ਹੈ।