ਸ਼ੁਕਰਵਾਰ ਨੂੰ ਸਵੈ-ਰੋਜਗਾਰ ਮੇਲੇ ਦਾ ਆਯੋਜਨ
ਫਾਜ਼ਿਲਕਾ, 26 ਜੂਨ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਲਗਾਤਾਰ ਸਵੈ-ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਜ਼ਿਲ੍ਹਾ ਰੁਜਗਾਰ ਅਫਸਰ ਮੈਡਮ ਵੈਸ਼ਾਲੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹੇ ਦੇ ਨੌਜਵਾਨ ਜੋ ਆਪਣਾ ਕਾਰੋਬਾਰ ਸ਼ੁਰੂ ਕਰਨ ਚਾਹੁੰਦੇ ਨੇ ਉਹ ਮਿਤੀ 28-06-2024 ਨੂੰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਫਾਜ਼ਿਲਕਾ ਵਿੱਚ ਪੁੰਹਚ ਕੇ ਫਾਰਮ ਭਰ ਸਕਦਾ ਹੈ ਜਿਲ੍ਹੇ ਦੇ ਅਲੱਗ ਅਲੱਗ ਵਿਭਾਗ ਦੇ ਅਧਿਕਾਰੀ ਡੇਅਰੀ ਵਿਭਾਗ, ਐੱਸ.ਸੀ. ਕਾਰਪੋਰੇਸ਼ਨ, ਜਿਲ੍ਹਾ ਉਦਯੋਗ ਕੇਂਦਰ ਆਦਿ ਵਿਭਾਗਾ ਵੱਲੋਂ ਮੌਕੇ ਤੇ ਫਾਰਮ ਭਰ ਲਿਆ ਜਾਵੇਗਾ।
ਜ਼ਿਲ੍ਹਾ ਰੁਜਗਾਰ ਦਫਤਰ ਦੇ ਪਲੈਸਮਟ ਅਫਸਰ ਸ੍ਰੀ ਰਾਜ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਮੇਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਰੋਜਗਾਰ ਦਫਤਰ ਦੇ ਕਮਰਾ ਨੰਬਰ 502, ਚੌਥੀ ਮੰਜਲ, ਏ ਬਲਾਕ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਰੋਜਗਾਰ ਮੇਲਾ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਵੱਧ ਤੋਂ ਵੱਧ ਸਿਰਕਤ ਕਰਨ ਦਾ ਸਦਾ ਦਿੱਤਾ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 89060-22220 ਤੇ ਸੰਪਰਕ ਕੀਤਾ ਜਾ ਸਕਦਾ ਹੈ।