Arth Parkash : Latest Hindi News, News in Hindi
ਸੁਵਿਧਾ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ 1.00 ਤੱਕ: ਐਸ.ਡੀ.ਐਮ  ਗੁਰਮੰਦਰ ਸਿੰਘ ਸੁਵਿਧਾ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ 1.00 ਤੱਕ: ਐਸ.ਡੀ.ਐਮ  ਗੁਰਮੰਦਰ ਸਿੰਘ
Wednesday, 26 Jun 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ


ਐਸ.ਡੀ.ਐਮ  ਖਰੜ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ 5 ਜੁਲਾਈ ਤੋਂ 26 ਜੁਲਾਈ ਤੱਕ ਦਾ ਸ਼ਡਿਊਲ ਜਾਰੀ

ਸੁਵਿਧਾ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ 1.00 ਤੱਕ: ਐਸ.ਡੀ.ਐਮ  ਗੁਰਮੰਦਰ ਸਿੰਘ

ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ

ਖਰੜ 27 ਜੂਨ, 2024:

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਖਰੜ ਸਬ ਡਵੀਜ਼ਨ ’ਚ  5 ਜੁਲਾਈ ਤੋਂ 26 ਜੁਲਾਈ ਤੱਕ  ਪਿੰਡਾਂ ਵਿੱਚ ਲੱਗਣ ਵਾਲੇ  ਕੈਪਾਂ ਦੀ ਸਮਾਂ-ਸਾਰਣੀ ਐਸ.ਡੀ.ਐਮ  ਸ੍ਰੀ ਗੁਰਮੰਦਰ  ਸਿੰਘ ਵੱਲੋਂ ਜਾਰੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ  5 ਜੁਲਾਈ  ਨੂੰ ਸਵੇਰੇ 10.00 ਤੋਂ 1.00 ਵਜੇ ਤੱਕ ਪਿੰਡ ਰਡਿਆਲਾ  ਵਿਖੇ  ਕੈਂਪ ਲਗਾਇਆ ਜਾਵੇਗਾ ਅਤੇ ਇਸ ਕੈਂਪ ਵਿੱਚ ਰਡਿਆਲਾ ਦਾਊਂਮਾਜਰਾ ਅਤੇ ਭੁੱਖੜੀ ਦੀਆਂ ਗ੍ਰਾਮ ਪੰਚਾਇਤਾਂ ਸ਼ਾਮਲ ਹੋਣਗੀਆਂ। ੳਨ੍ਹਾਂ ਦੱਸਿਆ ਕਿ 16 ਜੁਲਾਈ ਨੂੰ ਸਵੇਰੇ 10.00 ਤੋਂ 1.00 ਵਜੇ ਤੱਕ ਪਿੰਡ ਬੜੀ ਕਰੋਰਾਂ  ਵਿਖੇ  ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਟਾਂਡਾ, ਟਾਂਡੀ, ਬੜੀਕਰੋਰਾਂ, ਛੋਟੀਕਰੋਰਾਂ ਅਤੇ ਮਸੌਲ ਦੀਆਂ ਗ੍ਰਾਮ ਪੰਚਾਇਤਾਂ ਸ਼ਾਮਲ ਹੋਣਗੀਆਂ।

ਇਸ ਤੋਂ ਇਲਾਵਾ 26 ਜੁਲਾਈ ਨੂੰ ਸਵੇਰੇ 10.00 ਤੋਂ 1.00 ਵਜੇ ਤੱਕ  ਪਿੰਡ ਰਾਣੀਮਾਜਰਾ ਵਿਖੇ ਲੱਗਣ ਵਾਲੇ ਕੈਂਪ ਵਿਚ ਰਾਣੀਮਾਜਰਾ, ਬਹਾਲਪੁਰ, ਸ਼ਿਆਮੀਪੁਰ, ਪਲਹੇੜੀ, ਭਗਤਮਾਜਰਾ ਅਤੇ ਪਿੰਡ ਘੰਡੋਲੀ ਦੀਆਂ ਗ੍ਰਾਮ ਪੰਚਾਇਤਾਂ ਸ਼ਾਮਲ ਹੋਣਗੀਆਂ। ਇਨ੍ਹਾਂ ਕੈਂਪਾਂ ਵਿਚ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰਨਗੇ। ਉਨ੍ਹਾਂ ਨੇ ਲੋਕਾਂ  ਨੂੰ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪ ’ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ।
ਇਹ ਸੇਵਾਵਾਂ ਕੈਂਪ ’ਚ ਮਿਲਣਗੀਆਂ;
ਐਸ.ਡੀ.ਐਮ ਗੁਰਮੰਦਰ ਸਿੰਘ  ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸ਼ਾਮਲ ਹਨ।

ਇਹ ਸੇਵਾਵਾਂ ਨਹੀਂ ਮਿਲਣਗੀਆਂ;
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ’ਚ ਕਚਿਹਰੀਆਂ ’ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ ’ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ।
ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ।