Arth Parkash : Latest Hindi News, News in Hindi
ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਅਤੇ ਨਿਗਰਾਨੀ ਕਰਨ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅ ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਅਤੇ ਨਿਗਰਾਨੀ ਕਰਨ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ
Wednesday, 26 Jun 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।

 

ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਅਤੇ ਨਿਗਰਾਨੀ ਕਰਨ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

 

ਨਰਮੇ ਦੀ ਫਸਲ ਉਪਰ ਕੀੜਿਆਂ ਦੀ ਰੋਕਥਾਮ ਲਈ ਸਰਵੇ ਅਤੇ ਨਿਗਰਾਨੀ ਕਰਨ ਸਬੰਧੀ ਇਨ ਸਰਵਿਸ ਟਰੇਨਿੰਗ ਦਾ ਆਯੋਜਨ

 

ਫਰੀਦਕੋਟ 27 ਜੂਨ, 

ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੁਝ ਮੌਸਮੀ ਸਮੱਸਿਆਵਾਂ ਵੇਖਣ ਵਿੱਚ ਆਈਆਂ, ਨਤੀਜੇ ਵਜੋਂ ਨਰਮੇ ਦੀ ਫਸਲ ਦਾ ਝਾੜ ਘਟਣ ਕਾਰਨ ਇਸ ਵਾਰ ਨਰਮੇ ਹੇਠ ਰਕਬੇ ਵਿੱਚ ਗਿਰਾਵਟ ਆਈ ਹੈ । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਖੇਤੀਬਾੜੀ ਅਧਿਕਾਰੀ ਕਰਮਚਾਰੀਆਂ ਲਈ ਨਰਮੇ ਦੀ ਫਸਲ ਵਿੱਚ ਕੀੜਿਆਂ ਦੇ ਸਰਵੇ ਅਤੇ ਨਿਗਰਾਨ ਕਰਨ ਸਬੰਧੀ ਇਕ ਦਿਨਾ ਵਿਸ਼ੇਸ਼ ਕੈਂਪ ਲਗਾਇਆ ਗਿਆ ,ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕੀਤੀ ।

 

 ਇੱਕ ਰੋਜ਼ਾ ਇਨ ਸਰਵਿਸ ਟਰੇਨਿੰਗ ਕਮ ਵਰਕਸ਼ਾਪ ਨਰਮੇ ਦੀ ਫਸਲ ਉੱਪਰ ਕੀਟ ਪ੍ਰਬੰਧਨ ਅਤੇ ਸਰਵੇਖਣ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਸਹਿਯੋਗ ਨਾਲ ਲਗਾਈ ਗਈ। ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਇਸ ਟਰੇਨਿੰਗ ਕੈਂਪ ਦੌਰਾਨ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ,ਡਾ ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਆਦਿ ਹਾਜ਼ਰ ਸਨ। ਇਸ ਇਨ ਸਰਵਿਸ ਟ੍ਰੇਨਿੰਗ ਮੁੱਖ ਮਕਸਦ ਖ਼ੇਤੀਬਾੜੀ ਅਧਿਕਾਰੀ/ਕਰਮਚਾਰੀਆਂ ਨੂੰ ਤਕਨੀਕੀ ਤੌਰ ਤੇ ਹੋਰ ਮਜ਼ਬੂਤ ਕਰਨਾ ਸੀ ਤਾਂ ਜੋ ਕਿਸਾਨਾਂ ਨੂੰ ਨਰਮੇ ਦੀ ਸਫਲਤਾ ਪੂਰਵਕ ਕਾਸ਼ਤ ਕਰਨ ਲਈ ਸਹੀ ਅਗਵਾਈ ਦਿੱਤੀ ਜਾ ਸਕੇ।

   ਇਸ ਟਰੇਨਿੰਗ ਦੌਰਾਨ ਹਾਜ਼ਰ ਵਿਭਾਗੀ ਅਧਿਕਾਰੀਆਂ ਨੂੰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਨਰਮੇ ਦੀ ਫਸਲ ਉੱਪਰ ਵੱਖ-ਵੱਖ ਕੀੜਿਆਂ ਅਤੇ ਕਈ ਬਿਮਾਰੀਆਂ ਦਾ ਹਮਲਾ ਹੁੰਦਾ ਹੈ ਜਿਸ ਪ੍ਰਤੀ ਕਿਸਾਨਾਂ ਨੂੰ ਸਮੇਂ ਉੱਪਰ ਸੁਚੇਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਉੱਪਰ ਕੀਟ ਸਰਵੇਖਣ ਹੁੰਦਾ ਰਹੇ ਤਾਂ ਕਿਸਾਨ ਨਰਮੇ ਦੀ ਫਸਲ ਤੋਂ ਵਧੇਰੇ ਮੁਨਾਫਾ ਵੱਟ ਸਕਦੇ ਹਨ । ਉਨਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਨਰਮੇ ਦੀ ਫ਼ਸਲ ਹੇਠ ਰਕਬਾ ਭਾਵੇਂ ਘੱਟ ਹੈ ਪਰ ਹੁਣ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਨਰਮੇ ਦੀ ਫਸਲ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਨਰਮਾ ਕਾਸ਼ਤਕਾਰਾਂ ਦੀ ਯੋਗ ਅਗਵਾਈ ਕੀਤੀ ਜਾਵੇ ਤਾਂ ਜੋਂ ਨਰਮਾ ਉਤਪਾਦਕਾਂ ਵਿਚ ਮੁੜ ਵਿਸ਼ਵਾਸ਼ ਬਹਾਲ ਹੋ ਸਕੇ ਅਤੇ ਅਗਲੇ ਸਾਲ ਝੋਨੇ ਦੀ ਫ਼ਸਲ ਹੇਠੋ ਰਕਬਾ ਕਢ ਕੇ ਨਰਮੇ ਹੇਠ ਰਕਬਾ ਵਧਾਇਆ ਜਾ ਸਕੇ।

ਉਨਾਂ ਨਰਮਾ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਫਸਲ ਉੱਪਰ ਕੀੜਿਆਂ ਦੀ ਰੋਕਥਾਮ ਲਈ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋ ਨਾ ਕੀਤੀ ਜਾਵੇ। ਅਸਿਸਟੈਂਟ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਕਮਲਦੀਪ ਸਿੰਘ ਮਠਾੜੂ ਨੇ ਭਾਗ ਲੈਣ ਵਾਲੇ ਅਧਿਕਾਰੀਆਂ ਨੂੰ ਕੀਟ ਸਰਵੇਖਣ ਕਰਦੇ ਸਮੇਂ ਕਿਹੜੇ ਨੁਕਤੇ ਧਿਆਨ ਵਿੱਚ ਰੱਖਣੇ ਹਨ, ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਨਰਮੇ ਦੀ ਫਸਲ ਉੱਪਰ ਇਸ ਵਕਤ ਚਿੱਟੀ ਮੱਖੀ ਹਮਲਾ ਸਕਦੀ ਹੈ ਕਿਉਂਕਿ ਮੂੰਗੀ ਦੀ ਕਟਾਈ ਤੋਂ ਬਾਅਦ ਚਿੱਟੀ ਮੱਖੀ ਨਰਮੇ ਦੀ ਫ਼ਸਲ ਉੱਪਰ ਜਾ ਸਕਦੀ ਹੈ ਇਸ ਲਈ ਕਿਸਾਨਾਂ ਨੂੰ ਵਧੇਰੇ ਚੌਕਸ ਕਰਨਾ ਪਵੇਗਾ । 

ਇਸ ਦੌਰਾਨ ਹਾਜ਼ਰ ਅਧਿਕਾਰੀਆਂ ਨੂੰ ਪ੍ਰੈਕਟੀਕਲ ਕਰਵਾਉਣ ਹਿੱਤ ਖੇਤ ਵਿੱਚ ਨਰਮੇ ਦੀ ਫਸਲ ਉੱਪਰ ਕੀਟ ਸਰਵੇਖਣ ਵੀ ਕਰਵਾਇਆ ਗਿਆ। ਖੇਤ ਵਿੱਚ ਲੱਗੇ ਕੀਟ ਟਰੈਪ ਦੀ ਜਾਂਚ ਵੀ ਕੀਤੀ ਗਈ। ਅਮਨ ਕੇਸ਼ਵ ਨੇ ਦੱਸਿਆ ਕਿ ਅਗਲੇ ਹਫਤੇ ਤੋਂ ਕਰੇਕ ਨਰਮਾ ਉਤਪਾਦਕਾਂ ਦੀ ਨਰਮੇ ਦੀ ਫਸਲ ਵਿਚ ਫੀਰੋਮਨ ਟ੍ਰੈਪ ਲਗਾ ਦਿੱਤੇ ਜਾਣਗੇ ਤਾਂ ਜੋਂ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਅਗਾਂਹ ਜਾਣਕਾਰੀ ਮਿਲ ਸਕੇ।