ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ 100 ਦਿਨੀ ਜਾਗਰੂਕਤਾ ਅਭਿਆਨ ਸ਼ੁਰੂ
ਫਿਰੋਜ਼ਪੁਰ 27 ਜੂਨ (2024)ਇਸਤਰੀ ਤੇ ਬਾਲ ਵਿਕਾਸ ਵਿਭਾਗ ਫਿਰੋਜ਼ਪੁਰ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ ਔਰਤਾਂ ਤੇ ਕੇਂਦਰਿਤ ਮੁੱਦਿਆ ਸਬੰਧੀ ਜਾਗਰੂਕਤਾ ਵਧਾਉਣ ਲਈ 100 ਦਿਨੀ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਹ ਅਭਿਆਨ 4 ਅਕਤੂਬਰ 2024 ਤਕ ਚਲਾਇਆ ਜਾਵੇਗਾ।
ਅਭਿਆਨ ਦੇ ਦੂਸਰੇ ਹਫਤੇ ਮਿਸ਼ਨ ਸ਼ਕਤੀ (ਐੱਚ.ਈ.ਡਬਲਯੂ) ਦੇ ਜ਼ਿਲ੍ਹਾ ਕੁਆਰਡੀਨੇਟਰ ਗੁਰਪ੍ਰੀਤ ਸਿੰਘ ਵੱਲੋਂ ਦਫਤਰ ਦੇ ਮੀਟਿੰਗ ਹਾਲ ਵਿਚ ਪੀ.ਸੀ.ਪੀ.ਐੱਨ.ਡੀ.ਟੀ ਐਕਟ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭਰੂਣ ਹੱਤਿਆ ਇੱਕ ਪਾਪ ਹੈ ਬਾਰੇ ਜਾਗਰੂਕ ਕੀਤਾ ਅਤੇ ਇਸ ਸਬੰਧੀ ਉਨ੍ਹਾਂ ਨੂੰ ਅੱਗੇ ਵੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਔਰਤਾਂ ਨੂੰ ਖ਼ੁਦ ਜਾਗਰੂਕ ਹੋਣਾ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਸੀਨੀਅਰ ਸਹਾਇਕ ਸੋਨੀਆ ਸ਼ਰਮਾ, ਆਂਗਣਵਾੜੀ ਵਰਕਰ ਸਮੇਤ ਸਿਵਲ ਸਰਜ਼ਨ ਦਫਤਰ ਦੇ ਮੁਲਾਜ਼ਮ ਵੀ ਮੌਜੂਦ ਸਨ।