Arth Parkash : Latest Hindi News, News in Hindi
ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਜਿ਼ਲ੍ਹੇ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਧਾਰਾ 144 ਲਗਾਈ ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਜਿ਼ਲ੍ਹੇ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਧਾਰਾ 144 ਲਗਾਈ
Monday, 01 Jul 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ, ਬਾਰਵ੍ਹੀ ਦੀਆਂ ਅਨੁਪੂਰਵਕ ਪ੍ਰੀਖਿਆਵਾਂ 4 ਤੋਂ 20 ਜੁਲਾਈ ਤੱਕ
-ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਜਿ਼ਲ੍ਹੇ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਧਾਰਾ 144 ਲਗਾਈ

ਮੋਗਾ 1 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਅੱਠਵੀਂ, ਦਸਵੀਂ ਅਤੇ ਬਾਰਵ੍ਹੀਂ ਸ਼੍ਰੇਣੀ ਅਨੁਪੂਰਕ ਪਰੀਖਿਆਵਾਂ ਜੁਲਾਈ-2024 (ਸਮੇਤ ਓਪਨ ਸਕੂਲ) ਮਿਤੀ 04-07-2024 ਤੋਂ 20-07-2024 ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 2.15 ਵਜੇ ਤੱਕ ਬੋਰਡ ਵੱਲੋਂ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੈੜ੍ਹਨ ਲਈ ਜਿ਼ਲ੍ਹਾ ਮੋਗਾ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਮਿਤੀ 4 ਜੁਲਾਈ 2024 ਤੋਂ 20 ਜੁਲਾਈ 2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਲਾਗੂ ਰਹਿਣਗੇ।
ਜਿਕਰਯੋਗ ਹੈ ਕਿ ਇਹ ਪ੍ਰੀਖਿਆ ਕੇਂਦਰ ਏ.ਡੀ. ਸੀਨੀਅਰ ਸੈਕੰਡਰੀ ਸਕੂਲ ਧਰਮਕੋਟ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਆਯੋਜਿਤ ਕੀਤੇ ਗਏ ਹਨ।