ਅਨੁਸੂਚਿਤ ਜਾਤੀ ਦੇ ਲੋਕਾਂ ਲਈ ਮੁਫਤ ਸਿਖਲਾਈ ਦਾ ਪਹਿਲਾ ਬੈਚ 15 ਜੁਲਾਈ ਨੂੰ ਸ਼ੁਰੂ ਹੋਵੇਗਾ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਮੁਫਤ ਸਿਖਲਾਈ ਦਾ ਪਹਿਲਾ ਬੈਚ 15 ਜੁਲਾਈ ਨੂੰ ਸ਼ੁਰੂ ਹੋਵੇਗਾ
Tuesday, 02 Jul 2024 18:30 pm
Arth Parkash : Latest Hindi News, News in Hindi
ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਅਨੁਸੂਚਿਤ ਜਾਤੀ ਦੇ ਲੋਕਾਂ ਲਈ ਮੁਫਤ ਸਿਖਲਾਈ ਦਾ ਪਹਿਲਾ ਬੈਚ 15 ਜੁਲਾਈ ਨੂੰ ਸ਼ੁਰੂ ਹੋਵੇਗਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ:
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਅਤੇ ਸ੍ਰੀ ਕੁਲਦੀਪ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀ ਦੇ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ ਮੁਫਤ ਦਿੱਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਸ਼੍ਰੀ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਦੇ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ।
ਇਹ ਸਿਖਲਾਈ ਮਿਤੀ 15 ਜੁਲਾਈ 2024 ਨੂੰ ਐਸ.ਏ.ਐਸ. ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਈ ਜਾਵੇਗੀ ਅਤੇ ਇਸ ਸਿਖਲਾਈ ਲਈ ਕਾਉਂਸਲਿੰਗ ਮਿਤੀ 8 ਜੁਲਾਈ 2024 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਵਿਖੇ ਕੀਤੀ ਜਾਵੇਗੀ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 50 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ- ਘੱਟ ਪੰਜਵੀਂ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।
ਇਸ ਸਿਖਲਾਈ ਲਈ ਯੋਗ ਉਮੀਦਵਾਰਾਂ ਨੂੰ 3500/- ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ। ਸਮੂਹ ਅਨੁਸੂਚਿਤ ਜਾਤੀ ਵਰਗ ਦੇ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਇਸ ਲਾਹੇਵੰਦ ਸਿਖਲਾਈ ਦਾ ਲਾਭ ਲੈਣ।
ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾਂ ਨੰਬਰ 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਜਾਂ ਮੋਬਾਇਲ ਨੰ. 8567085670 ਤੇ ਸੰਪਰਕ ਕੀਤਾ ਜਾਵੇ।