Arth Parkash : Latest Hindi News, News in Hindi
ਕੋਟ ਈਸੇ ਖਾਂ ਵਿਖੇ ਪ੍ਰਸ਼ਾਸ਼ਨ ਨੇ ਮੌਕੇ ਉੱਤੇ ਮੁਹਈਆ ਕਰਵਾਈਆਂ ਸੇਵਾਵਾਂ ਕੋਟ ਈਸੇ ਖਾਂ ਵਿਖੇ ਪ੍ਰਸ਼ਾਸ਼ਨ ਨੇ ਮੌਕੇ ਉੱਤੇ ਮੁਹਈਆ ਕਰਵਾਈਆਂ ਸੇਵਾਵਾਂ
Thursday, 04 Jul 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ
-'ਆਪ ਦੀ ਸਰਕਾਰ-ਆਪ ਦੇ ਦੁਆਰ'-
ਕੋਟ ਈਸੇ ਖਾਂ ਵਿਖੇ ਪ੍ਰਸ਼ਾਸ਼ਨ ਨੇ ਮੌਕੇ ਉੱਤੇ ਮੁਹਈਆ ਕਰਵਾਈਆਂ ਸੇਵਾਵਾਂ
- ਵਿਸ਼ੇਸ਼ ਕੈਂਪ ਵਿੱਚ ਸੈਂਕੜੇ ਲੋਕਾਂ ਵੱਲੋਂ ਸ਼ਮੂਲੀਅਤ
- ਹੁਣ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਦਫ਼ਤਰਾਂ ਵਿਚ ਖੱਜਲ ਖੁਆਰ ਹੋਣ ਦੀ ਲੋੜ ਨਹੀਂ - ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ

ਕੋਟ ਈਸੇ ਖਾਂ, 5 ਜੁਲਾਈ (000) -
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸੇ ਲੜੀ ਤਹਿਤ ਅੱਜ ਬਲਾਕ ਕੋਟ ਈਸੇ ਖਾਂ ਦੇ ਪਿੰਡਾਂ ਦਾ ਕੈਂਪ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ। ਇਸ ਕੈਂਪ ਵਿਚ ਸੈਂਕੜੇ ਲੋਕਾਂ ਨੇ ਸ਼ਿਰਕਤ ਕਰਕੇ ਆਪਣੇ ਰੁਕੇ ਕੰਮ ਕਰਵਾਏ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਲਈ। ਕਈ ਲਾਭਪਾਤਰੀਆਂ ਨੂੰ ਮੌਕੇ ਉੱਤੇ ਸਰਟੀਫਿਕੇਟ ਜਾਰੀ ਕੀਤੇ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵੋਟਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ਉੱਤੇ ਲੋਕਾਂ ਦੇ ਦਰਾਂ ਉੱਤੇ ਜਾ ਕੇ ਸਰਕਾਰੀ ਸੇਵਾਵਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਅੱਜ ਇਹ ਵਾਅਦਾ ਪੂਰਾ ਕਰ ਦਿੱਤਾ ਹੈ। ਹੁਣ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਦਫ਼ਤਰਾਂ ਵਿਚ ਖੱਜਲ ਖੁਆਰ ਹੋਣ ਦੀ ਲੋੜ ਨਹੀਂ। ਅਜਿਹੇ ਕੈਂਪ ਲਗਾਤਾਰ ਪਿੰਡਾਂ ਵਿੱਚ ਲੱਗਦੇ ਰਹਿਣਗੇ। ਉਹਨਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਖੁਦ, ਹੋਰ ਉਚ ਪੱਧਰੀ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਦੌਰੇ ਕਰ ਰਹੇ ਹਨ।
ਅੱਜ ਦੇ ਵਿਸ਼ੇਸ਼ ਵਿੱਚ ਕੋਟ-ਈਸੇ-ਖਾਂ, ਗਗੜਾ, ਨਸੀਰਪੁਰ ਜਾਨੀਆ, ਲੌਗੀਵਿੰਡ, ਰਡਿਆਲਾ, ਤਲਵੰਡੀ ਨੌ ਬਹਾਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ, ਜਿਨ੍ਹਾਂ ਦਾ ਮੌਕੇ ਉੱਪਰ ਨਿਪਟਾਰਾ ਕੀਤਾ ਗਿਆ।
ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਧਰਮਕੋਟ ਸ੍ਰ. ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ ਨੇ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਕੈਂਪ ਬਾਰੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ।
ਉਹਨਾਂ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਹੁਣ ਮਿਤੀ 10 ਜੁਲਾਈ ਦਿਨ ਬੁੱਧਵਾਰ ਨੂੰ ਸੰਗਤਪੁਰਾ, ਚੰਨੂਵਾਲਾ, ਲਧਾਈਕੇ, ਕੋਟਲਾ ਰਾਈਕਾ, ਜੀਤਾ ਸਿੰਘ ਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੰਗਤਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੁਣੀਆਂ ਜਾਣਗੀਆਂ। ਮਿਤੀ 12 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਲਵੰਡੀ ਭੰਗੇਰੀਆਂ, ਲੰਡੇਕੇ, ਰੌਲੀ, ਮਹਿਣਾ, ਬੁੱਘੀਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਲਵੰਡੀ ਭੰਗੇਰੀਆਂ  ਦੇ ਦੀ ਧਰਮਸ਼ਾਲਾ ਜਿਹੜੀ ਕਿ ਪਟਵਾਰ ਖਾਨੇ ਦੇ ਸਾਹਮਣੇ ਹੈ, ਵਿਖੇ ਸੁਣੀਆਂ ਜਾਣਗੀਆਂ। ਮਿਤੀ 17 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਖਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ  ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ।
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ 'ਆਪ ਦੀ ਸਰਕਾਰ ਦੇ ਦੁਆਰ' ਮੁਹਿੰਮ ਤਹਿਤ ਮਿਤੀ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 24 ਜੁਲਾਈ ਦਿਨ ਬੁੱਧਵਾਰ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 26 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ ਖੁਰਦ, ਮਾਣੂੰਕੇ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਦਿਨ ਬੁੱਧਵਾਰ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੇ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।