Arth Parkash : Latest Hindi News, News in Hindi
ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਮੁਫ਼ਤ ਡੇਅਰੀ ਟ੍ਰੇਨਿੰਗ ਨਾਲ ਦਿੱਤਾ ਜਾਵੇਗਾ ਵਜੀਫ਼ਾ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਮੁਫ਼ਤ ਡੇਅਰੀ ਟ੍ਰੇਨਿੰਗ ਨਾਲ ਦਿੱਤਾ ਜਾਵੇਗਾ ਵਜੀਫ਼ਾ
Friday, 05 Jul 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਮੁਫ਼ਤ ਡੇਅਰੀ ਟ੍ਰੇਨਿੰਗ ਨਾਲ ਦਿੱਤਾ ਜਾਵੇਗਾ ਵਜੀਫ਼ਾ
- ਚਾਹਵਾਨ ਪ੍ਰਾਰਥੀਆਂ ਦੀ  ਕਾਉਂਸਲਿੰਗ ਡੇਅਰੀ ਸਿਖਲਾਈ ਕੇਂਦਰ ਗਿੱਲ ਵਿਖੇ 8 ਜੁਲਾਈ ਨੂੰ
ਮੋਗਾ 6 ਜੁਲਾਈ:
ਪੰਜਾਬ ਸਰਕਾਰ ਵੱਲੋ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੋਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ "ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ ਬੈਨੀਫਿਸਰੀਜ" ਨੂੰ ਪੂਰੇ ਪੰਜਾਬ ਵਿਚ ਲਾਗੂ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ  ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਸ਼੍ਰੀ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਪੰਜਾਬ ਦੇ ਵੱਖ-ਵੱਖ ਡੇਅਰੀ ਟ੍ਰੇਨਿੰਗ ਸੈਂਟਰਾਂ ਤੋਂ ਕਰਵਾ ਕੇ ਡੇਅਰੀ ਯੂਨਿਟ ਸਥਾਪਿਤ ਕਰਨ ਵਿੱਚ ਮੱਦਦ ਕੀਤੀ ਜਾਵੇਗੀ।  ਜ਼ਿਲ੍ਹਾ ਮੋਗਾ ਦੇ ਸਿਰਫ਼ ਅਨੁਸੂਚਿਤ ਜਾਤੀ ਨਾਲ ਸਬੰਧਤ ਚਾਹਵਾਨ ਡੇਅਰੀ ਕਿਸਾਨ ਮਿਤੀ 8 ਜੁਲਾਈ 2024 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਪਿੰਡ ਗਿੱਲ, ਬਾਘਾਪੁਰਾਣਾ ਵਿਖੇ ਕਾਉਂਸਲਿੰਗ ਲਈ ਹਾਜਰ ਹੋ ਸਕਦੇ ਹਨ।  ਕਾਉਂਸਲਿੰਗ ਵਿੱਚ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਪਿੰਡ ਗਿੱਲ, ਬਾਘਾਪੁਰਾਣਾ ਵਿਖੇ ਡੇਅਰੀ ਸਿਖਲਾਈ ਮਿਤੀ 15 ਜੁਲਾਈ 2024 ਤੋਂ ਦਿੱਤੀ ਜਾਣੀ ਹੈ।
 ਉਹਨਾਂ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆ ਦੇ ਲਾਭਪਾਤਰੀਆਂ ਨੂੰ ਮੁਫਤ ਡੇਅਰੀ ਟ੍ਰੇਨਿੰਗ ਦੇ ਨਾਲ-ਨਾਲ 3500 ਰੁਪਏ ਵਜੀਫਾ ਵੀ ਦਿੱਤਾ ਜਾਏਗਾ।
ਸ਼ਰਤਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ, ਸਿਖਿਆਰਥੀ ਪੰਜਾਬ ਦਾ ਰਹਿਣ ਵਾਲਾ ਹੋਵੇ ਅਤੇ ਉਹ ਦਿਹਾਤੀ ਪਿਛੋਕੜ ਦਾ ਹੋਵੇ, ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਸਿਖਿਆਰਥੀ ਦੀ ਉਮਰ 18 ਤੋਂ 50 ਸਾਲ ਹੋਵੇ, ਸਿਖਿਆਰਥੀ ਦਾ ਕਿਸੇ ਵੀ ਬੈਂਕ ਵਿੱਚ ਵੈਲਿਡ ਖਾਤਾ ਹੋਵੇ, ਇਹਨਾਂ ਸਬਨਾਂ ਨਾਲ ਸੰਬੰਧਤ ਉਮੀਦਵਾਰ ਕੋਲ ਲੋੜੀਂਦੇ ਦਸਤਾਵੇਜ਼ ਵੀ ਹੋਣੇ ਚਾਹੀਦੇ ਹਨ।
 ਇਹ ਡੇਅਰੀ ਸਿਖਲਾਈ ਦਾ ਲਾਭ ਮਰਦ ਜਾਂ ਵਿਆਹੀ ਔਰਤ ਹੀ ਉਠਾ ਸਕਦੇ ਹਨ। ਵਧੇਰੀ ਜਾਣਕਾਰੀ ਲਈ 95014-40960, 84270-71748 ਨੰਬਰਾਂ ਉਪਰ ਸੰਪਰਕ ਕੀਤਾ ਜਾ ਸਕਦਾ ਹੈ।