Arth Parkash : Latest Hindi News, News in Hindi
ਹੈਜੇ ਸਮੇਤ ਮੌਸਮੀ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ ਹੈਜੇ ਸਮੇਤ ਮੌਸਮੀ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ
Monday, 15 Jul 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫਾਜ਼ਿਲਕਾ
ਹੈਜੇ ਸਮੇਤ ਮੌਸਮੀ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ
ਫਾਜ਼ਿਲਕਾ, 16 ਜੁਲਾਈ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜ਼ਿਲ੍ਹੇ ਵਿਚ ਹੈਜੇ ਸਮੇਤ ਹੋਰ ਮੌਸਮੀ ਬਿਮਾਰੀਆਂ ਦੇ ਕਿਸੇ ਵੀ ਫੈਲਾਅ ਨੂੰ ਰੋਕਣ ਲਈ ਅਗੇਤੇ ਪ੍ਰਬੰਧਾਂ ਹਿੱਤ ਇੱਥੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਲਈ ਪੀਣ ਵਾਲੇ ਪਾਣੀ ਦੇ ਨਿਯਮਤ ਤੌਰ ਤੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣ। ਉਨ੍ਹਾਂ ਨੇ ਸੀਵਰੇਜ ਵਿਭਾਗ ਅਤੇ ਨਗਰ ਕੌਂਸਲਾਂ ਨੂੰ ਵੀ ਹਦਾਇਤ ਕੀਤੀ ਕਿ ਸੀਵਰੇਜ ਬੰਦ ਨਾ ਹੋਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਸੀਰਵੇਜ ਦਾ ਗੰਦਾ ਪਾਣੀ ਪੀਣ ਦੇ ਪਾਣੀ ਵਿਚ ਨਾ ਮਿਲੇ। ਇਸੇ ਤਰਾਂ ਉਨ੍ਹਾਂਨੇ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਸੁਚੇਤ ਰੱਖੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਜੇਕਰ ਕਿਤੇ ਇਸ ਬਿਮਾਰੀ ਦੇ ਲੱਛਣਾਂ ਵਾਲੇ ਲੋਕ ਆਉਣ ਤਾਂ ਉਨ੍ਹਾਂ ਦਾ ਤੇਜੀ ਨਾਲ ਇਲਾਜ ਹੋਵੇ।
ਉਨ੍ਹਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਪਿੰਡਾਂ ਵਿਚ ਵੀ ਬਰਸਾਤ ਰੁੱਤ ਦੌਰਾਨ ਸਫਾਈ ਅਤੇ ਜਲ ਨਿਕਾਸੀ ਦੀ ਵਿਵਸਥਾ ਕੀਤੀ ਜਾਵੇ ਅਤੇ ਛੱਪੜਾਂ ਆਦਿ ਦਾ ਪਾਣੀ ਓਵਰ ਫਲੋ ਹੋ ਕੇ ਲੋਕਾਂ ਦੇ ਘਰਾਂ ਅੰਦਰ ਨਾ ਜਾਵੇ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ, ਡੀਡੀਪੀਓ ਸ੍ਰੀ ਗੁਰਦਰਸ਼ਨ ਲਾਲ, ਡਾ: ਕਵਿਤਾ ਸਿੰਘ, ਬੀਡੀਪੀਓ ਗਗਨਦੀਪ ਕੌਰ, ਡੀਡੀਐਫ ਅਭਿਸ਼ੇਕ ਗੁਪਤਾ ਵੀ ਹਾਜਰ ਸਨ।