ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਦੇ ਬਜਾਰਾਂ ਦਾ ਦੌਰਾ, ਸਫਾਈ ਅਤੇ ਸੀਵਰੇਜ ਵਿਵਸਥਾ ਦਾ ਲਿਆ ਜਾਇਜ਼ਾ
ਅਬੋਹਰ, 19 ਜੁਲਾਈ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਜਿੰਨ੍ਹਾਂ ਕੋਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦੇ ਅਹੁਦੇ ਦਾ ਵੀ ਵਾਧੂ ਚਾਰਜ ਹੈ ਵੱਲੋਂ ਬੀਤੀ ਦੇਰ ਸ਼ਾਮ ਅਬੋਹਰ ਦੇ ਬਜਾਰਾਂ ਦਾ ਦੌਰਾ ਕਰਕੇ ਇੱਥੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਖੁਦ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਦਾ ਦੌਰਾ ਕਰਨ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਦਰੁਸਤ ਹੋਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਬਰਸਾਤ ਸਮੇਂ ਮੀਂਹ ਦਾ ਪਾਣੀ ਨਾ ਭਰੇ ਇਸ ਲਈ ਸੀਵਰੇਜ ਨੂੰ ਸਾਫ ਰੱਖਿਆ ਜਾਵੇ ਅਤੇ ਖਾਸ ਕਰਕੇ ਨੀਂਵੇਂ ਇਲਾਕਿਆਂ ਦੇ ਸੀਵਰੇਜ ਦੀ ਸਫਾਈ ਪਹਿਲ ਦੇ ਅਧਾਰ ਤੇ ਕਰਵਾਈ ਜਾਵੇ ਤਾਂ ਜੋ ਉਥੋਂ ਪਾਣੀ ਤੇਜੀ ਨਾਲ ਨਿਕਲ ਸਕੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਇਸੇ ਤਰਾਂ ਉਨ੍ਹਾਂ ਨੇ ਕਿਹਾ ਕਿ ਇਸ ਰੁੱਤ ਵਿਚ ਮੌਸਮੀ ਬਿਮਾਰੀਆਂ ਦਾ ਖਤਰਾ ਹੁੰਦਾ ਹੈ ਇਸ ਲਈ ਪੀਣ ਦੇ ਪਾਣੀ ਦੇ ਲਗਾਤਾਰ ਸੈਂਪਲ ਲਏ ਜਾਣ ਅਤੇ ਸਾਫ ਪੀਣ ਦੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ।