- 'ਆਪ' ਪੰਜਾਬ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ਨਾਲ ਕੀਤੀ ਮੁਲਾਕਾਤ, ਦਿੱਤਾ ਸਮਰਥਨ
- ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਸੂਬੇ ਦੇ ਵਪਾਰੀਆਂ ਦੀ ਤਰੱਕੀ ਲਈ ਕੰਮ ਰਖੇਗੀ ਜਾਰੀ: ਰਾਜਵਿੰਦਰ ਕੌਰ ਥਿਆੜਾ
ਜਲੰਧਰ 23 ਅਪਰੈਲ : Jalandhar Retail Chemists Association: ਆਮ ਆਦਮੀ ਪਾਰਟੀ ਦੀ ਨੀਤੀਆ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਵਪਾਰਿਕ ਜਥੇਬੰਦੀਆਂ ਵਲੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ। ਜਲੰਧਰ ਜ਼ਿਮਨੀ ਚੋਣ ਲਈ ਅੱਜ ਜਲੰਧਰ ਮਾਡਲ ਸਥਿਤ 'ਆਪ' ਪਾਰਟੀ ਦਫ਼ਤਰ ਵਿਖੇ ਜਲੰਧਰ ਰੀਟੇਲ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ 'ਆਪ' ਪੰਜਾਬ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ਨਾਲ ਮੁਲਾਕਾਤ ਕੀਤੀ ਅਤੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣੀ ਜਥੇਬੰਦੀ ਵਲੋਂ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਜਲੰਧਰ ਰੀਟੇਲ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿਉ ਉਹ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਵਪਾਰੀਆਂ ਪ੍ਰਤੀ ਕੀਤੇ ਵਾਅਦੇ ਅਨੁਸਾਰ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਅਤੇ ਪੰਜਾਬ ਦੀ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹਨ।
ਜਲੰਧਰ ਰੀਟੇਲ ਕੈਮਿਸਟ ਐਸੋਸੀਏਸ਼ਨ ਦੇ ਚੇਅਰਮੈਨ ਤਜਿੰਦਰਪਾਲ ਸਿੰਘ, ਪ੍ਰਧਾਨ ਸੰਜੇ ਸਹਿਗਲ, ਜਨਰਲ ਸਕੱਤਰ ਜੇਐਸ ਚਾਵਲਾ ਸਮੇਤ ਹਰਪ੍ਰੀਤ ਸੋਂਧੀ, ਮਨੋਜ ਕਾਲਰਾ, ਦਿਨੇਸ਼ ਕਪੂਰ, ਸੁਨੀਲ ਕੱਕੜ, ਮੋਹਿਤ ਅਤੇ ਹੋਰ ਮੈਂਬਰਾਂ ਨੇ 'ਆਪ' ਪੰਜਾਬ ਦੀ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੂੰ ਭਰੋਸਾ ਦਿੱਤਾ ਕਿ 'ਆਪ' ਵਲੋਂ ਸੂਬੇ ਵਿੱਚ ਸ਼ੁਰੂ ਕੀਤੇ ਗਏ ਮੁਹੱਲਾ ਕਲੀਨਿਕ, 600 ਯੂਨਿਟ ਮੁਫ਼ਤ ਬਿਜਲੀ ਅਤੇ 'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਪੂਰਾ ਸਮਰਥਨ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਉਹ 'ਆਪ' ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣਗੇ ਅਤੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜੇਤੂ ਬਣਾਉਣਗੇ।
'ਆਪ' ਪੰਜਾਬ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਜਲੰਧਰ ਰੀਟੇਲ ਕੈਮਿਸਟ ਐਸੋਸੀਏਸ਼ਨ ਦਾ 'ਆਪ' ਨੂੰ ਸਮਰਥਨ ਦੇਣ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ 'ਆਪ' ਸਰਕਾਰ ਸੂਬੇ ਦੇ ਵਪਾਰੀਆਂ ਸਮੇਤ ਹਰ ਵਰਗ ਦੀ ਭਲਾਈ ਲਈ ਹਮੇਸ਼ ਕੰਮ ਕਰਦੀ ਰਹੇਗੀ। ਇਸ ਮੌਕੇ 'ਆਪ' ਆਗੂ ਅਮ੍ਰਿਤਪਾਲ ਸਿੰਘ ਅਤੇ ਸੰਜੀਵ ਭਗਤ ਵੀ ਮੌਜੂਦ ਸਨ।
ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣਾਂ ਨੂੰ ਲੈਕੇ ਉਹ ਅਤੇ ਪਾਰਟੀ ਵਰਕਰ 'ਆਪ' ਦੀਆਂ ਨੀਤੀਆਂ ਅਤੇ ਕਾਰਜਾਂ ਨੂੰ ਲੋਕਾਂ ਵਿੱਚ ਲੈਕੇ ਜਾ ਰਹੇ ਹਨ, ਜਿਸਦਾ ਉਨ੍ਹਾਂ ਨੂੰ ਲੋਕਾਂ ਵਲੋਂ ਵੱਡੇ ਪੱਧਰੇ 'ਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਸਰਕਾਰ ਬਣਨ ਤੋਂ 'ਆਪ' ਸਰਕਾਰ ਦੇ ਸਮੂਹ ਮੰਤਰੀ ਅਤੇ ਐਮਐਲਏ ਸੂਬੇ ਦੇ ਲੋਕਾਂ ਵਿੱਚ ਰਹਿ ਕੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਪਾਰਟੀ ਵਲੋਂ ਸੂਬੇ ਦੇ ਲੋਕਾਂ ਨੂੰ ਕੀਤੇ ਵਾਅਦੇ ਅਤੇ ਕੀਤੇ ਜਾ ਰਹੇ ਕਾਰਜਾਂ ਨੂੰ ਲੈਕੇ ਲੋਕਾਂ ਵਿੱਚ ਖਾਸਾ ਉਤਸ਼ਾਹ ਹੈ।
ਇਸ ਨੂੰ ਪੜ੍ਹੋ: