ਜਲੰਧਰ 23 ਅਪ੍ਰੈਲ: Dr B.R Ambedkar's Birth Anniversary: ਲੋਕ ਸਭਾ ਹਲਕੇ ਜਲੰਧਰ ਅਧੀਨ ਪੈਂਦੇ ਪਿੰਡ ਧੀਨਾ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਦੀ ਮੰਦਰ ਕਮੇਟੀ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦੇ 132 ਜਨਮ ਦਿਨ ਦੀ ਖੁਸ਼ੀ ਵਿੱਚ ਕਰਵਾਏ ਗਏ ਪ੍ਰੋਗਰਾਮ ਦੇ ਵਿੱਚ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚਰਨ ਸਿੰਘ ਬਰਸਟ ਅਤੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਸ਼ਿਰਕਤ ਕੀਤੀ।
ਇਥੇ ਇਕ ਪ੍ਰੋਗਰਾਮ ਵਿੱਚ ਪੁੱਜਣ 'ਤੇ ਮੰਦਰ ਕਮੇਟੀ ਦੇ ਆਹੁਦੇਦਾਰਾਂ ਵੱਲੋਂ ਹਰਚੰਦ ਸਿੰਘ ਬਰਸਟ ਅਤੇ ਸੁਸ਼ੀਲ ਕੁਮਾਰ ਰਿੰਕੂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਹਰ ਤਬਕੇ ਦੇ ਲੋਕਾਂ ਦੀ ਭਲਾਈ ਵਿਚ ਵਿਸ਼ਵਾਸ ਰੱਖਦੀ ਹੈ। ਪਾਰਟੀ ਵੱਲੋਂ ਬਿਨਾਂ ਕੋਈ ਭੇਦ-ਭਾਵ ਕੀਤੇ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਜਲੰਧਰ ਜ਼ਿਮਨੀ ਚੋਣ ਲਈ ਆਪ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਕਾਰਜਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਉਹਨਾਂ ਨੂੰ ਜਲੰਧਰ ਜ਼ਿਮਨੀ ਚੋਣ ਲਈ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਜਿਮਨੀ ਚੋਣ ਨੂੰ ਲੈ ਉਨ੍ਹਾਂ ਨੂੰ ਮਿਲ ਰਹੇ ਲੋਕਾਂ ਦੇ ਸਮਰਥਨ ਤੋਂ ਸਾਫ਼ ਜ਼ਾਹਿਰ ਹੈ ਕਿ ਜਲੰਧਰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ
ਪੱਕੀ ਹੈ।
ਇਸ ਮੌਕੇ ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਵਿਧਾਇਕ ਅਸ਼ੋਕ ਪਰਾਸਰ, ਸੁਰਿੰਦਰ ਸਿੰਘ ਸੋਢੀ ਹਲਕਾ ਇੰਚਾਰਜ,ਅਮਰੀਕ ਸਿੰਘ ਬੰਗੜ ,ਰਾਜਿੰਦਰ ਸਿੰਘ ਰਹਿਲ, ਗੁਰਸੇਵਕ ਸਿੰਘ ਗੈਰੀ,ਸੁਖਜਿੰਦਰ ਸਿੰਘ ਸੰਧੂ ਹਾਜਰ ਰਹੇ।
ਇਸ ਨੂੰ ਪੜ੍ਹੋ: