Arth Parkash : Latest Hindi News, News in Hindi
ਨਸ਼ੇ ਤੋਂ ਬਚਣ ਅਤੇ ਸੀ-ਪਾਈਟ ਕੈਂਪਾਂ ਵਿੱਚ ਪਹੁੰਚ ਕੇ ਚੰਗੀ ਸਿੱਖਿਆ ਅਤੇ ਟ੍ਰੇਨਿੰਗ ਪ੍ਰਾਪਤ ਕਰਨ ਸਬੰਧੀ ਅਪੀਲ ਨਸ਼ੇ ਤੋਂ ਬਚਣ ਅਤੇ ਸੀ-ਪਾਈਟ ਕੈਂਪਾਂ ਵਿੱਚ ਪਹੁੰਚ ਕੇ ਚੰਗੀ ਸਿੱਖਿਆ ਅਤੇ ਟ੍ਰੇਨਿੰਗ ਪ੍ਰਾਪਤ ਕਰਨ ਸਬੰਧੀ ਅਪੀਲ
Thursday, 25 Jul 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨਾਲ ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ

ਨਸ਼ੇ ਤੋਂ ਬਚਣ ਅਤੇ ਸੀ-ਪਾਈਟ ਕੈਂਪਾਂ ਵਿੱਚ ਪਹੁੰਚ ਕੇ ਚੰਗੀ ਸਿੱਖਿਆ ਅਤੇ ਟ੍ਰੇਨਿੰਗ ਪ੍ਰਾਪਤ ਕਰਨ ਸਬੰਧੀ ਅਪੀਲ

ਫਾਜਿਲਕਾ 26 ਜੁਲਾਈ

ਆਰਮੀ ਅਗਨੀਵੀਰ ਫਿਜੀਕਲ ਦੀ ਤਿਆਰੀ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੇ ਲਿਖਤੀ ਪੇਪਰ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨੂੰ ਕਾਰਗਿਲ ਦਿਵਸ ਨੂੰ ਮੁੱਖ ਰੱਖਦੇ ਹੋਏ ਵੀਰਤਾ ਪੁਰਸਕਾਰ ਪ੍ਰਾਪਤ ਹਸਤੀਆਂ ਸੈਨਾ ਮੈਡਲ, ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਜਾਣਕਾਰੀ ਦੇਣ ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਵਿਖੇ ਪਹੁੰਚੇ।

ਉਨ੍ਹਾਂ ਨੇ ਸਾਰੇ ਯੁਵਕਾਂ ਨਾਲ ਕਾਰਗਿਲ ਦਿਵਸ ਬਾਰੇ ਜਾਣਕਾਰੀ ਅਤੇ ਆਪਣੇ ਆਰਮੀ ਜੀਵਨ ਦੇ ਤਜਰਬੇ ਸਾਝੇ ਕੀਤੇ। ਇਸ ਤੋਂ ਇਲਾਵਾ ਉਹਨ੍ਹਾਂ ਨੇ ਯੁਵਕਾਂ ਨੂੰ ਜੋਰ ਦੇ ਕੇ ਅਪੀਲ ਕੀਤੀ ਕਿ ਨਸ਼ੇ ਤੋਂ ਬਚਣ ਅਤੇ ਸੀ-ਪਾਈਟ ਕੈਂਪਾਂ ਵਿੱਚ ਪਹੁੰਚ ਕੇ ਚੰਗੀ ਸਿੱਖਿਆ ਅਤੇ ਟ੍ਰੇਨਿੰਗ ਪ੍ਰਾਪਤ ਕੀਤੀ ਜਾਵੇ।

ਉਪਰੋਕਤ ਅਧਕਾਰੀਆਂ ਨੇ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜਿਲਿਆਂ ਦੇ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਸੀ-ਪਾਈਟ ਕੈਂਪਾਂ ਵਿੱਚ ਭੇਜਿਆ ਜਾਵੇ ਤਾਂ ਜੋ ਨਸ਼ਿਆ ਤੋਂ ਬਚ ਸਕਣ, ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਕੇ ਭਰਤੀ ਹੋ ਸਕਣ ।

ਟ੍ਰੇਨਿੰਗ ਅਧਿਕਾਰੀ ਸੀ-ਪਾਈਟ ਕੈਂਪ, ਕਾਲਝਰਾਣੀ ਨੇ ਦੱਸਿਆ ਕਿ ਸੀ-ਪਾਈਟ ਸੰਸਥਾ ਪੰਜਾਬ ਸਰਕਾਰ ਦਾ ਅਦਾਰਾ ਹੈ, ਇੱਥੇ ਕੋਈ ਫੀਸ ਨਹੀ ਲਈ ਜਾਂਦੀ ਅਤੇ ਯੁਵਕਾਂ ਦੀ ਟ੍ਰੇਨਿੰਗ, ਖਾਣੇ ਅਤੇ ਰਿਹਾਇਸ਼ ਦਾ ਪ੍ਰਬੰਧ ਕੈਂਪ ਵਿੱਚ ਮੁਫਤ ਹੈ। ਜਿਆਦਾ ਜਾਣਕਾਰੀ ਲਈ 93167-13000, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।