ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ
ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਆਯੋਜਿਤ
• ਡਿਪਟੀ ਕਮਿਸ਼ਨਰ ਨੇ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਅਧਿਕਾਰੀਆਂ ਕੋਲੋਂ ਲਏ ਸੁਝਾਅ
ਬਠਿੰਡਾ, 30 ਜੁਲਾਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੀਟਿੰਗ ਵਿਚ ਸ਼ਾਮਿਲ ਉਦਯੋਗਾਂ ਦੇ ਮਾਹਿਰਾਂ ਕੋਲੋਂ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਸੁਝਾਅ ਵੀ ਲਏ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਸਰਕਾਰੀ/ਪ੍ਰਾਈਵੇਟ ਅਦਾਰਿਆਂ ’ਚ ਚੱਲ ਰਹੇ ਕੋਰਸਾਂ ਬਾਰੇ ਵੀ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਮੀਟਿੰਗ ਵਿਚ ਸ਼ਾਮਿਲ ਉਦਯੋਗਿਕ ਇਕਾਈਆਂ ਦੇ ਨੁਮਾਇਦਿਆਂ ਨਾਲ ਕੈਪਟਿਵ ਇੰਮਪਲਾਇਮੈਂਟ ਆਰਐਫਪੀ ਸਬੰਧੀ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬਠਿੰਡਾ ਸ਼ਹਿਰ ਵਿਚ ਸਥਾਪਿਤ ਮਲਟੀ ਸਕਿੱਲ ਵਿਕਾਸ ਕੇਂਦਰ ਅਤੇ ਹੋਰ ਪੇਂਡੂ ਹੁਨਰ ਕੇਂਦਰਾਂ ਬਾਰੇ ਚਰਚਾ ਕਰਦਿਆਂ ਆਦੇਸ਼ ਦਿੱਤੇ ਕਿ ਵੱਖ-ਵੱਖ ਵਿਭਾਗ ਆਪਣੇ ਮੁਤਾਬਿਕ ਇਨ੍ਹਾਂ ਦੀ ਵਧੀਆ ਢੰਗ ਨਾਲ ਵਰਤੋਂ ਅਤੇ ਰੱਖ-ਰਖਾਵ ਸੰਬੰਧੀ ਵਿਚਾਰ ਸਾਂਝੇ ਕਰਨ।
ਇਸ ਮੌਕੇ ਨਵੀਂ ਰਾਜ ਹੁਨਰ ਯੋਜਨਾ ਪੰਜਾਬ ਹੁਨਰ ਵਿਕਾਸ ਯੋਜਨਾ, ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ , ਰੁਜ਼ਗਾਰ ਲਈ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲਿਆ ਯੋਜਨਾ ਆਦਿ ਸਕੀਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਰਕਾਰੀ/ਪ੍ਰਾਈਵੇਟ ਸੈਕਟਰ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆ ਕਿਹਾ ਕਿ ਪੁਰਾਣੇ ਬੈਚਾਂ/ਪਾਸ ਆਊਟ ਹੋਏ ਵਿਦਿਆਰਥੀਆਂ ਦਾ ਫੀਡਬੈਕ ਲੈ ਕੇ ਉਨ੍ਹਾਂ ਨੂੰ ਅੱਗੇ ਹੋਰ ਪੜਾਈ ਬਾਰੇ ਪ੍ਰੇਰਿਤ ਕਰਨ ਤਾਂ ਜੋ ਉਹ ਆਪਣੇ ਮਿੱਥੇ ਟੀਚੇ ਨੂੰ ਸਰ ਕਰ ਸਕਣ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਲਤੀਫ ਅਹਿਮਦ, ਰੋਜਗਾਰ ਅਫਸਰ ਮੈਡਮ ਅੰਕਿਤਾ ਅਗਰਵਾਲ, ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ. ਬਰਿੰਦਰ ਸਿੰਘ,ਮੈਨੇਜਰ ਗਗਨ ਸ਼ਰਮਾ,ਮੈਨੇਜਰ ਬਲਵੰਤ ਸਿੰਘ ਤੋਂ ਇਲਾਵਾ, ਸਰਕਾਰੀ ਆਈਟੀਆਈ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ), ਬਾਬਾ ਫਰੀਦ ਇੰਸਟੀਚਿਊਟ ਦੇ ਨੁਮਾਇੰਦੇ ਆਦਿ ਹਾਜ਼ਰ ਸਨ।