Arth Parkash : Latest Hindi News, News in Hindi
Door to Door Election Campaign 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਿੰਡ ਜਮਸ਼ੇਰ ਖਾਸ ਵਿਖੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ
Sunday, 23 Apr 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

- ਪਿੰਡ ਵਾਸੀਆਂ ਨੇ ਰਿੰਕੂ ਨੂੰ ਦਿੱਤਾ ਭਰਵਾਂ ਹੁੰਗਾਰਾ, ਥਾਂ ਥਾਂ 'ਤੇ ਫੁੱਲਾਂ ਦੇ ਹਾਰ ਪਾਕੇ ਕੀਤਾ ਸਵਾਗਤ

- ਜਲੰਧਰ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਕੀਤਾ ਦਾਅਵਾ 

- 'ਆਪ' ਹੀ ਇੱਕ ਅਜਿਹੀ ਪਾਰਟੀ ਜੋ ਲੋਕਾਂ ਨਾਲ ਕੀਤੇ ਵਾਅਦੇ ਪਹਿਲ ਦੇ ਅਧਾਰ 'ਤੇ ਕਰਦੀ ਹੈ ਪੂਰਾ: ਸੁਸ਼ੀਲ ਕੁਮਾਰ ਰਿੰਕੂ  

ਜਲੰਧਰ, 24 ਅਪਰੈਲ : Door to Door Election Campaign: ਆਮ ਆਦਮੀ ਪਾਰਟੀ ਦੇ ਲੋਕ ਸਭਾ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਵੱਡੇ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਸਮਰਥਕਾਂ ਸਮੇਤ ਪਿੰਡ ਜਮਸ਼ੇਰ ਖਾਸ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ। ਇਸ ਮੌਕੇ 'ਆਪ' ਸਟੇਟ ਸਕੱਤਰ 'ਤੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਸਮੇਤ ਸੁਰਿੰਦਰ ਸਿੰਘ ਸੋਢੀ ਗੁਰਿੰਦਰ ਸਿੰਘ ਸ਼ੇਰਗਿੱਲ, ਸੂਬਾ ਮੀਤ ਪ੍ਰਧਾਨ ਯੂਥ ਵਿੰਗ ਚੇਅਰਮੈਨ ਬਲਬੀਰ ਸਿੰਘ ਪੰਨੂੰ, ਬਹਾਦਰ ਸਿੰਘ ਪ੍ਰਧਾਨ, ਹੋਰ ਅਹੁਦੇਦਾਰ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।

 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵਲੋਂ ਕੀਤੇ ਗਏ ਡੋਰ ਟੂ ਡੋਰ ਚੋਣ ਪ੍ਰਚਾਰ ਦੌਰਾਨ ਪਿੰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਪਿੰਡ ਵਿੱਚ ਥਾਂ ਥਾਂ 'ਤੇ ਪਿੰਡ ਵਾਸੀਆਂ ਨੇ ਰਿੰਕੂ ਦਾ ਫੁੱਲਾਂ ਦੇ ਹਰ ਪਾਕੇ ਸਵਾਗਤ ਕੀਤਾ ਅਤੇ ਆਪਣਾ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ। ਪਿੰਡ ਦੇ ਪਤਵੰਤੇ ਸੱਜਣਾਂ ਨੇ 'ਆਪ' ਦੀਆਂ ਨੀਤੀਆਂ ਅਤੇ ਪੰਜਾਬ ਦੀ  ਭਗਵੰਤ ਮਾਨ ਸਰਕਾਰ ਵਲੋਂ ਸੂਬੇ, ਖਾਸ ਕਰਕੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਕਾਰਜਾਂ ਦੀ ਸਲਾਘਾਂ ਕੀਤੀ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਨਾਅਰੇ ਵੀ ਲਗਾਏ। 

'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਿੰਡ ਵਿੱਚ ਕੀਤੇ ਗਏ ਡੋਰ ਟੂ ਡੋਰ ਚੋਣ ਪ੍ਰਚਾਰ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਦੌਰਾਨ ਪਿੰਡਾਂ ਵਾਸੀਆਂ ਨੂੰ ਪੰਜਾਬ ਦੀ ਮਾਨ ਸਰਕਾਰ ਵਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਅਤੇ ਪਿੰਡਾਂ ਦੇ ਵਿਕਾਸ ਲਈ ਉਲੀਕੀਆਂ ਗਈਆਂ ਯੋਜਨਾਵਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ 'ਆਪ' ਹੀ ਇੱਕ ਅਜਿਹੀ ਪਾਰਟੀ ਹੈ ਜੋ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰਦੀ ਹੈ ਅਤੇ ਲੋਕਾਂ ਦੇ ਹੱਕ ਵਿੱਚ ਫੈਂਸਲੇ ਲੈਂਦੀ ਹੈ।

ਇਸ ਨੂੰ ਪੜ੍ਹੋ:

ਇਹ ਭਗਵੰਤ ਮਾਨ ਦੀ ਸਰਕਾਰ ਹੈ, ਜੋ ਵੀ ਸੂਬੇ ਦੇ 'ਅਮਨ ਚੈਨ ਨਾਲ ਖਿਲਵਾੜ ਕਰੇਗਾ' ਉਸਦਾ ਹਸ਼ਰ ਇਹੀ ਹੋਵੇਗਾ : ਮਲਵਿੰਦਰ ਕੰਗ

ਈਟੀਟੀ ਅਧਿਆਪਕਾਂ ਦੇ ਮਸਲੇ ਛੇਤੀ ਹੀ ਹਲ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

'ਆਪ' ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵਿਸ਼ਵ ਪੁਸਤਕ ਦਿਵਸ ਦੇ ਮੌਕੇ ਕਰਵਾਏ ਗਏ ਪੁਸਤਕ ਵੰਡ ਸਮਾਗਮ ਵਿੱਚ ਸ਼ਿਰਕਤ ਕੀਤੀ