Arth Parkash : Latest Hindi News, News in Hindi
Jalandhar by-Election ਜਲੰਧਰ ਜ਼ਿਮਨੀ ਚੋਣ: ਵੱਡੀ ਜਿੱਤ ਵੱਲ ਵੱਧ ਰਹੀ ਹੈ ਆਮ ਆਦਮੀ ਪਾਰਟੀ!
Monday, 24 Apr 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

...'ਪੁਲੀਸ ਪਰਿਵਾਰ ਵੈਲਫ਼ੇਅਰ ਐਸੋਸੀਏਸ਼ਨ'ਨੇ 'ਆਪ ਨੂੰ ਦਿੱਤਾ ਸਮਰਥਨ, ਕਿਹਾ- ਸੁਸ਼ੀਲ ਕੁਮਾਰ ਰਿੰਕੂ ਨੂੰ ਦੀ ਜਿੱਤ ਨੂੰ ਕਰਾਂਗੇ ਪੱਕਾ!

..- ਸੂਬੇ ਦੀ ਰੱਖਿਆ ਕਰਨ ਵਾਲਿਆਂ ਦੇ ਪਰਿਵਾਰਾਂ ਦੇ ਭਵਿੱਖ ਦੀ ਰਖਵਾਲੀ ਕਰਨ ਦਾ ਆਪਣਾ ਫ਼ਰਜ਼ ਬਾਖੂਬੀ ਨਿਭਾ ਰਹੀ ਹੈ ਮਾਨ ਸਰਕਾਰ: ਹਰਚੰਦ ਸਿੰਘ ਬਰਸਟ  

ਜਲੰਧਰ, 25 ਅਪ੍ਰੈਲ: Jalandhar by-Election: ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦ ਜਲੰਧਰ ਸਥਿਤ 'ਪੁਲੀਸ ਪਰਿਵਾਰ ਵੈਲਫ਼ੇਅਰ ਐਸੋਸੀਏਸ਼ਨ' ਨੇ 'ਆਪ' ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। 'ਪੁਲੀਸ ਪਰਿਵਾਰ ਵੈਲਫ਼ੇਅਰ ਐਸੋਸੀਏਸ਼ਨ' ਵੱਲੋਂ ਇਹ ਐਲਾਨ ਸਥਾਨਕ ਗੁਰੂ ਰਵਿਦਾਸ ਚੌਕ ਜਲੰਧਰ ਵਿਖੇ ਕੀਤੇ ਗਏ ਇੱਕ ਸਮਾਗਮ ਦੌਰਾਨ ਕੀਤਾ ਗਿਆ। 

ਇਸ ਐਲਾਨ ਮੌਕੇ ਪੰਜਾਬ 'ਆਪ' ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਉੱਥੇ ਮੌਜੂਦ ਸਨ, ਜਿਨ੍ਹਾਂ ਨਾਲ ਮੁਲਾਕਾਤ ਵਿਚਾਲੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਹੋਰ ਮੈਂਬਰਾਂ ਨੇ ਸਮਰਥਨ ਦੇਣ ਦਾ ਇਹ ਫੈਸਲਾ ਕੀਤਾ। ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ 'ਆਪ' ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ, ਜਿਸ ਵਿਚ ਮੁਲਾਜ਼ਮਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਗਿਆ।  ਪੁਲੀਸ ਪਰਿਵਾਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਘੋਤਰਾ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ, ਸਲਾਹਕਾਰ ਰਾਜ ਕੁਮਾਰ, ਜਲੰਧਰ ਪ੍ਰਧਾਨ ਧੀਰਜ, ਸਕੱਤਰ ਸੁਖਜਿੰਦਰ ਸਿੰਘ, ਪ੍ਰੇਮਜੀਤ, ਜਰਨਲ ਸਕੱਤਰ ਜਲੰਧਰ ਡੈਨੀਅਲ ਕਾਹਲੋ, ਮੀਤ ਪ੍ਰਧਾਨ ਜਲੰਧਰ ਸੁਰਜੀਤ ਸਿੰਘ ਅਤੇ ਪ੍ਰੇਮਪਾਲ ਸਮੇਤ ਹੋਰ ਵੀ ਕਈ ਮੈਂਬਰ ਹਾਜ਼ਰ ਸਨ।

ਇਸ ਮੌਕੇ 'ਪੁਲੀਸ ਪਰਿਵਾਰ ਐਸੋਸੀਏਸ਼ਨ' ਵਲੋਂ 'ਆਪ' ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਗਈ। ਉਹਨਾਂ ਜਲੰਧਰ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕਰਦਿਆਂ ਚੋਣਾਂ ਵਿੱਚ ਵੱਡੇ ਫ਼ਰਕ ਨਾਲ ਜਿਤਾਉਣ ਦਾ ਵਾਅਦਾ ਕੀਤਾ।

ਇਸ ਦੌਰਾਨ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪੁਲੀਸ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੌਜੂਦ ਹੋਰ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਹਰਚੰਦ ਸਿੰਘ ਬਰਸਟ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਢੁੱਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਹ ਸੂਬੇ ਦੀ ਰੱਖਿਆ ਕਰਨ ਵਾਲੇ ਜਾਂਬਾਜ਼ ਯੋਧਿਆਂ ਦੇ ਪਰਿਵਾਰਾਂ ਦੇ ਭਵਿੱਖ ਦੀ ਰਖਵਾਲੀ ਕਰਨ ਦਾ ਆਪਣਾ ਫ਼ਰਜ਼ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ  'ਆਪ' ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਅਤੇ ਕਾਰੋਬਾਰੀਆਂ ਲਈ ਲੋਕ ਭਲਾਈ ਦੀਆਂ ਜਾਰੀ ਕੀਤੀਆਂ ਜਾ ਰਹੀਆਂ ਨੀਤੀਆਂ ਬਾਰੇ ਵੀ ਚਾਨਣਾ ਪਾਇਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਦੀ ਭਵਿੱਖ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ।

ਇਸ ਨੂੰ ਪੜ੍ਹੋ:

ਕੱਟੜ ਕਾਂਗਰਸੀ, ਹਾਜੀ ਆਲਮਗੀਰ ਅਤੇ ਉਨ੍ਹਾਂ ਦੇ ਸਾਥੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਿੰਡ ਜਮਸ਼ੇਰ ਖਾਸ ਵਿਖੇ ਕੀਤਾ ਡੋਰ ਟੂ ਡੋਰ ਚੋਣ ਪ੍ਰਚਾਰ

ਕਾਂਗਰਸ ਨੇ ਪਹਿਲੇ ਸਾਲ ਸਿਰਫ 8000 ਨੌਕਰੀਆਂ ਦਿੱਤੀਆਂ, ਜਦਕਿ 'ਆਪ ਸਰਕਾਰ ਨੇ ਦਿੱਤੀਆਂ 28000 - ਮਾਲਵਿੰਦਰ ਸਿੰਘ ਕੰਗ