Arth Parkash : Latest Hindi News, News in Hindi
ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਵਾਲੇ 348 ਘਰਾਂ ਦੇ ਚਲਾਨ  ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਵਾਲੇ 348 ਘਰਾਂ ਦੇ ਚਲਾਨ 
Thursday, 01 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ 

 

 ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਵਾਲੇ 348 ਘਰਾਂ ਦੇ ਚਲਾਨ 

 

 ਲੋਕਾਂ ਦੀ ਜਾਨ ਖਤਰੇ ਵਿੱਚ ਪਾਉਣ ਦੀ ਲਾਪ੍ਰਵਾਹੀ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ 

 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਗਸਤ, 2024: ਜ਼ਿਲ੍ਹੇ ’ਚ ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਦੀ ਆਪਣੀ ਜ਼ਿੰਮੇਂਵਾਰੀ ਤੋਂ ਟਾਲਾ ਵੱਟਣ ਵਾਲੇ ਵਸਨੀਕਾਂ ਖ਼ਿਲਾਫ਼ ਸਖ਼ਤ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਹੁਣ ਤੱਕ 348 ਘਰਾਂ ਦੇ ਚਲਾਨ ਕਰ ਚੁੱਕਾ ਹੈ, ਤਾਂ ਜੋ ਉਨ੍ਹਾਂ ਨੂੰ ਡੇਂਗੂ ਮੱਛਰ ਦਾ ਲਾਰਵਾ ਨਸ਼ਟ ਕਰਨ ਦੀ ਆਪਣੀ ਜ਼ਿੰਮੇਂਵਾਰੀ ਦਾ ਅਹਿਸਾਸ ਕਰਵਾਇਆ ਜਾ ਸਕੇ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਜੋ ਕਿ ਘਰ-ਘਰ ਜਾ ਕੇ ਸਰਵੇਖਣ ਕਰ ਰਹੀਆ ਹਨ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਡੇਂਗੂ ਮੱਛਰ ਦਾ ਲਾਰਵਾ ਜੋ ਕਿ ਖ੍ਹੜੇ ਪਾਣੀ ’ਚ ਪੈਦਾ ਹੁੰਦਾ ਹੈ, ਪ੍ਰਤੀ ਲਾਪ੍ਰਵਾਹੀ ਦਿਖਾਏ ਜਾਣ ’ਤੇ ਉਨ੍ਹਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ, ਇਸ ਮੁਹਿੰਮ ਤਹਿਤ ਅੱਜ 25 ਚਲਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਹੋਣ ਕਾਰਨ ਬਣਦੇ ਲਾਰਵੇ ਤੋਂ ਪੈਦਾ ਹੁੰਦਾ ਹੈ। ਇਸ ਲਈ ਕਿਧਰੇ ਵੀ ਲੰਬੇ ਸਮੇਂ ਤੱਕ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮੁਹਿੰਮ ਦਾ ਹਿੱਸਾ ਬਣਦਿਆਂ ਉਸ ਨੂੰ ਖਾਲੀ ਕਰ ਦਿੱਤਾ ਜਾਵੇ। ਸਿਵਲ ਸਰਜਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਇਸ ਬਚਣ ਲਈ ਪੂਰੀਆ ਬਾਂਹਾਂ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖੂਨ ਦਾ ਟੈਸਟ ਕਰਵਾਇਆ ਜਾਵੇ।