Arth Parkash : Latest Hindi News, News in Hindi
ਫਾਈਨਲ ਮੈਚ ਲਈ ਸੁੱਭਕਾਮਨਾਵਾਂ ਦਿੱਤੀਆਂ। ਫਾਈਨਲ ਮੈਚ ਲਈ ਸੁੱਭਕਾਮਨਾਵਾਂ ਦਿੱਤੀਆਂ।
Friday, 02 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਚੰਡੀਗੜ੍ਹ, 3 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸੁੱਭਕਾਮਨਾਵਾਂ ਦਿੱਤੀਆਂ।

ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜਾਹਰ ਕੀਤਾ ਕਿ ਉਹ ਪੈਰਿਸ ਜਾ ਕੇ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਨੇ ਇਸ ਦੀ ਇਜਾਜਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੰਗੀ ਤਰ੍ਹਾਂ ਪਤਾ ਹੋਣ ਦੇ ਬਾਵਜੂਦ ਸਿਆਸੀ ਕਾਰਨਾਂ ਕਰ ਕੇ ਮਨਜੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਮੈਚ ਦੌਰਾਨ ਭਾਰਤੀ ਹਾਕੀ ਟੀਮ ਨਾਲ ਰਹਿਣਾ ਚਾਹੁੰਦੇ ਸਨ ਪਰ ਹੁਣ ਉਨ੍ਹਾਂ ਨੂੰ ਟੀ.ਵੀ. ਸਕਰੀਨ ‘ਤੇ ਲਾਈਵ ਦੇਖਣਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਮੈਨੂੰ ਇਜਾਜਤ ਦੇਣ ਤੋਂ ਇਨਕਾਰ ਕੀਤਾ ਗਿਆ ਹੈ ਪਰ ਸਮੁੱਚਾ ਦੇਸ ਅਤੇ ਖਾਸ ਤੌਰ ‘ਤੇ ਪੰਜਾਬ ਇਸ ਮੈਚ ਦੌਰਾਨ ਹਾਕੀ ਦੇ ਨਾਇਕਾਂ ਨਾਲ ਹੋਵੇਗਾ। ਉਨ੍ਹਾਂ ਉਮੀਦ ਜਾਹਰ ਕੀਤੀ ਕਿ ਹਾਕੀ ਟੀਮ ਪੈਰਿਸ ਓਲੰਪਿਕ ਵਿੱਚ ਦੇਸ ਲਈ ਸੋਨ ਤਗਮਾ ਜਿੱਤ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰਾ ਦੇਸ ਇਸ ਪਲ ਦਾ ਬੇਸਬਰੀ ਨਾਲ ਇੰਤਜਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਤਮਗਾ ਲੈ ਕੇ ਘਰ ਪਰਤਣ ਵਾਲੀ ਹਾਕੀ ਟੀਮ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਖੇਡ ਦੇ ਕੁਝ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਹਰਮਨਪ੍ਰੀਤ ਨੂੰ ਸਲਾਹ ਦਿੱਤੀ ਕਿ ਉਹ ਟੀਮ ਦੇ ਸੈਂਟਰ ਵਿੱਚ ਰਹਿੰਦੀਆਂ ਉਨ੍ਹਾਂ ਥਾਵਾਂ ਵੱਲ ਧਿਆਨ ਦੇਣ, ਜਿੱਥੋਂ ਹਾਲ ਹੀ ਦੇ ਮੈਚ ਦੌਰਾਨ ਆਸਟਰੇਲੀਆਈ ਟੀਮ ਵੱਲੋਂ ਵੱਧ ਪਾਸ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸਟੀ ਵਾਲੀ ਗੱਲ ਹੈ ਕਿ ਭਾਰਤ ਨੇ 52 ਸਾਲਾਂ ਦੇ ਵਕਫੇ ਮਗਰੋਂ ਆਸਟਰੇਲਿਆਈ ਟੀਮ ਨੂੰ ਹਰਾਇਆ। ਭਗਵੰਤ ਸਿੰਘ ਮਾਨ ਨੇ ਸਾਰੇ ਖਿਡਾਰੀਆਂ ਵੱਲੋਂ ਦਿਖਾਈ ਜਾ ਰਹੀ ਸਾਨਦਾਰ ਖੇਡ ਦੀ ਸਲਾਘਾ ਕਰਦਿਆਂ ਕਿਹਾ ਕਿ ਪੂਰੇ ਦੇਸ ਨੂੰ ਉਨ੍ਹਾਂ ‘ਤੇ ਮਾਣ ਹੈ।