Arth Parkash : Latest Hindi News, News in Hindi
ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ
Tuesday, 06 Aug 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ

ਕਿਰਤ ਮੰਤਰੀ ਵਲੋਂ ਵੈਲਫ਼ੇਅਰ ਸਕੀਮਾਂ ਦਾ ਲਾਭ ਦੇਣ  ਸਬੰਧੀ ਸ਼ਰਤਾਂ ਵਿਚ ਸੋਧ ਕਰਨ ਦੇ ਹੁਕਮ

ਕਿਰਤ ਮੰਤਰੀ ਵਲੋਂ ਸੂਬੇ ਦੀ ਇੰਡਸਟਰੀ ਲਈ ਲੋੜੀਂਦੇ ਸਕਲਿੰਡ ਕਾਮਿਆਂ ਦੀ ਜ਼ਰੂਰਤ ਸਬੰਧੀ ਡੇਟਾ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ, 07 ਅਗਸਤ:


ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ
ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ  ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ। ਉਹ ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਸਰਕਾਰ ਵਲੋਂ ਜ਼ੋ ਸਕੀਮਾਂ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਚਲਾਈ ਜਾ ਰਹੀ ਹਨ ਉਨ੍ਹਾਂ ਦਾ ਲਾਭ ਉਸਾਰੀ ਕਿਰਤੀਆਂ ਨੂੰ ਵੱਧ ਤੋਂ ਵੱਧ ਮਿਲਣਾ ਚਾਹੀਦਾ ਹੈ।

ਉਨ੍ਹਾਂ  ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਉਸਾਰੀ ਕਿਰਤੀ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸੁਖਾਲੇ ਢੰਗ ਨਾਲ ਉਸਾਰੀ ਕਿਰਤੀਆਂ ਨੂੰ ਮਿਲਣਾਂ ਯਕੀਨੀ ਬਨਾਉਣ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਸ਼ਰਤਾਂ ਵਿਚ ਸੋਧ ਕੀਤੀ ਜਾਵੇ।

ਮੀਟਿੰਗ ਦੌਰਾਨ ਕਿਰਤ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੇ ਇਛੁੱਕ ਨਿਵੇਸ਼ਕ ਪੰਜਾਬ ਰਾਜ ਵਿੱਚ ਲੋੜੀਂਦੇ ਸਕਲਿੰਡ ਕਾਮਿਆਂ ਦੀ ਘਾਟ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਏ ਹਨ। ਇਸ ਲਈ ਸਾਨੂੰ ਪੰਜਾਬ ਰਾਜ ਦੀ ਇੰਡਸਟਰੀ ਦੀ ਜ਼ਰੂਰਤ ਅਨੁਸਾਰ
 ਸਕਲਿੰਡ ਕਾਮਿਆਂ ਦੀ ਜ਼ਰੂਰਤ ਸਬੰਧੀ ਡੇਟਾ ਤਿਆਰ ਕਰਨਾ ਚਾਹੀਦਾ ਹੈ।
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਇਕ ਹਫਤੇ ਵਿਚ ਡੇਟਾ ਤਿਆਰ ਕਰਨ ਦੇ ਹੁਕਮ ਦਿੱਤੇ।